ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖੇਤੀ ਵਿਰਾਸਤ ਮਿਸ਼ਨ 'ਤੇ ਕੁਦਰਤ ਪੱਖੀ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 10-05-2026
ਜੈਤੋ, 9 ਮਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਸਥਾਈ ਖੇਤੀਬਾੜੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਸਮਾਗਮ ਦੌਰਾਨ ਖੇਤੀ ਵਿਰਾਸਤ ਮਿਸ਼ਨ ਨੂੰ ਪਿਛਲੇ ਵੀਹ ਸਾਲਾਂ ਤੋਂ ਟਿਕਾਊ ਖੇਤੀ ਅਤੇ ਵਾਤਾਵਰਨ ਸੰਭਾਲ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਅਹਿਮ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਦੱਸਿਆ ਕਿ ਇਹ ਸਮਾਗਮ ਕਲੀਨ ਏਅਰ ਪੰਜਾਬ, ਆਸਰ, ਸਾਂਝ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਾਂਝੇ ਤੌਰ 'ਤੇ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਚ ਕਰਵਾਇਆ ਗਿਆ ਸੀ | ਇਸ ਮੌਕੇ ਡਾ. ਐਮ. ਐਸ. ਭੁੱਲਰ, ਡਾ. ਏ. ਐਸ. ਢੱਟ, ਡਾ. ਐਸ. ਐਸ. ਗੌਸਲ ਅਤੇ ਸਨਮ ਸੁਤਿਰਥ ਵਜ਼ੀਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਖੇਤੀ ਵਿਰਾਸਤ ਮਿਸ਼ਨ ਦੀ ਟੀਮ ਦੇ ਨਾਲ 25 ਕਿਸਾਨਾਂ ਦੇ ਵਫ਼ਦ ਨੇ ਵੀ ਸਮਾਗਮ ਵਿਚ ਭਾਗ ਲਿਆ | ਇਨ੍ਹਾਂ ਕਿਸਾਨਾਂ ਨੂੰ ਪੰਜਾਬ ਵਿਚ ਕੁਦਰਤੀ ਖੇਤੀ, ਸਥਾਈ ਖੇਤੀਬਾੜੀ ਅਤੇ ਵਾਤਾਵਰਨ ਪੱਖੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ਵਿਚ ਉਤਕਿ੍ਸ਼ਟ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਕਿਸਾਨਾਂ, ਖੋਜਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਿਚਾਲੇ ਵਿਚਾਰ-ਵਟਾਂਦਰਾ ਅਤੇ ਤਜਰਬਿਆਂ ਦਾ ਅਦਾਨ-ਪ੍ਰਦਾਨ ਵੀ ਹੋਇਆ | ਬੁਲਾਰਿਆਂ ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਵਾਤਾਵਰਨ ਸੰਭਾਲ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਾਫ਼ ਹਵਾ ਅਤੇ ਟਿਕਾਊ ਖੇਤੀ ਵੱਲ ਲੋਕਾਂ ਨੂੰ ਪ੍ਰੇਰਿਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਖੇਤੀ ਵਿਰਾਸਤ ਦਾ ਕਮਰਚਾਰੀ ਸੌਰਭ ਸੈਨੀ, ਚਰਨਜੀਤ ਸਿੰਘ ਪੁੰਨੀ ਚੈਨਾ, ਲਖਵੀਰ ਸਿੰਘ ਬਰਾੜ ਰੋੜੀਕਪੂਰਾ, ਗੋਰਾ ਸਿੰਘ, ਗੁਲਾਬ ਸਿੰਘ, ਚਮਕੌਰ ਸਿੰਘ, ਜਗਤਸੋਹਣ ਸਿੰਘ, ਰਮੇਸ਼ ਮਾਡੀਆਂ, ਜਗਤਾਰ ਸਿੰਘ ਧਾਲੀਵਾਲ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮਜ਼ਦੂਰਾਂ ਵਲੋਂ ਪੇਂਡੂ ਖਰੀਦ ਕੇਂਦਰ 'ਚ ਪਏ ਕਣਕ ਦੇ ਭਰੇ ਗੱਟੇ ਜਲਦ ਚੁਕਵਾਉਣ ਦੀ ਮੰਗ ਅਗਲੀ ਖ਼ਬਰ ਮਿੰਨੀ ਸਕੱਤਰੇਤ ਟਾਈਪਿਸਟ ਯੂਨੀਅਨ ਦਾ ਵਫ਼ਦ ਸਪੀਕਰ ਨੂੰ ਮਿਲਿਆ
Ad Position 24
No active advertisement