ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪਿ੍ੰਸੀਪਲ ਤੇ ਅਧਿਆਪਕਾਂ ਨੇ 'ਅਕਾਲ ਐਜੂਕੇਸ਼ਨ' ਐਵਾਰਡ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 10-05-2026
ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਕਰਵਾਏ ਗਏ 'ਅਕਾਲ ਐਜੂਕੇਸ਼ਨ ਐਵਾਰਡ 2026' ਸਮਾਗਮ ਦੌਰਾਨ ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਵਿਸ਼ੇਸ਼ ਸਨਮਾਨ ਹਾਸਿਲ ਕੀਤੇ ਹਨ | ਇਸ ਸਮਾਗਮ ਵਿਚ ਵਿਦਿਅਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸ.) ਬਠਿੰਡਾ ਮਮਤਾ ਖੁਰਾਣਾ ਅਤੇ ਅਕਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਗੁਰਮੇਲ ਸਿੰਘ ਨੇ ਆਪਣੇ ਕਰ-ਕਮਲਾਂ ਨਾਲ ਇਹ ਸਨਮਾਨ ਪ੍ਰਦਾਨ ਕੀਤੇ | ਪਿ੍ੰਸੀਪਲ ਪਿ੍ਅੰਕਾ ਮਹਿਤਾ ਨੂੰ ਸਕੂਲ ਦੇ ਕੁਸ਼ਲ ਪ੍ਰਬੰਧ ਅਤੇ ਅਗਵਾਈ ਲਈ 'ਐਕਸੀਲੈਂਟ ਲੀਡਰਸ਼ਿਪ ਐਵਾਰਡ' ਨਾਲ ਨਿਵਾਜਿਆ ਗਿਆ | ਰਮਨਪ੍ਰੀਤ ਕੌਰ ਕੋਆਰਡੀਨੇਟਰ ਨੂੰ ਵਿਦਿਅਕ ਖੇਤਰ ਵਿਚ ਉੱਚ ਮਿਆਰ ਸਥਾਪਿਤ ਕਰਨ ਲਈ 'ਅਕੈਡਮਿਕ ਐਕਸੀਲੈਂਸ ਐਵਾਰਡ' ਦਿੱਤਾ ਗਿਆ | ਮਿਸਟਰ ਈਸ਼ਰਦੀਪ ਸਿੰਘ ਨੂੰ (ਆਈ.ਟੀ. ਕੋਆਰਡੀਨੇਟਰ) ਡਿਜੀਟਲ ਸਿੱਖਿਆ ਅਤੇ ਤਕਨੀਕੀ ਮੁਹਾਰਤ ਰਾਹੀਂ ਵਿਦਿਆਰਥੀਆਂ ਨੂੰ ਨਵੀਂ ਸੇਧ ਦੇਣ ਲਈ 'ਡਿਜੀਟਲ ਐਜੂਕੇਟਰ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਪ੍ਰਾਪਤੀ 'ਤੇ ਸਕੂਲ ਮੈਨੇਜਮੈਂਟ ਅਤੇ ਇਲਾਕਾ ਨਿਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਕਿਹਾ ਕਿ ਇਹ ਸਨਮਾਨ ਪੂਰੇ ਸਕੂਲ ਸਟਾਫ਼ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ ਅਤੇ ਭਵਿੱਖ ਵਿਚ ਵੀ ਸਕੂਲ ਸਿੱਖਿਆ ਦੇ ਖੇਤਰ ਵਿਚ ਨਵੇਂ ਮੁਕਾਮ ਹਾਸਿਲ ਕਰਨ ਲਈ ਯਤਨਸ਼ੀਲ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ 'ਮਾਂ ਦਿਵਸ' ਮਨਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਅੱਜ ਸ਼ਾਂਤੀਵਣ ਮਿ੍ਤਕ ਦੇਹ ਸੰਭਾਲ ਕੇਂਦਰ ਦਾ ਉਦਘਾਟਨ ਕਰਨਗੇ
Ad Position 24
No active advertisement