ਬਰਗਾੜੀ, 9 ਮਈ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਵਿਖੇ ਮਾਂ ਦਿਵਸ ਮਨਾਇਆ ਗਿਆ ਜਿਸ ਵਿਚ ਬੱਚਿਆਂ ਦੇ ਮਾਂ ਦੇ ਦਰਜੇ ਸਬੰਧੀ ਕਵਿਤਾਵਾਂ, ਗੀਤ, ਲੇਖ ਲਿਖਣ, ਪੋਸਟਰ ਬਣਾਉਣ, ਭਾਸ਼ਣ ਦੇਣ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ, ਸਮਾਜ ਸੇਵੀ ਡਾ. ਚਰਨਜੀਤ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਮਾਂ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਾਰੀ ਉਮਰ ਮਾਂ ਦੀ ਹਰ ਤਰਾਂ ਦੀ ਸੇਵਾ ਕਰਕੇ ਵੀ ਮਾਂ ਦਾ ਦੇਣ ਨਹੀਂ ਦੇ ਸਕਦੇ | ਇਸ ਮੌਕੇ ਉਪ ਪਿ੍ੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |.