ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹੈਰੋਇਨ ਤੇ ਅਸਲ੍ਹਾ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 10-05-2026
ਫ਼ਰੀਦਕੋਟ, 9 ਮਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਾਡ ਨਜ਼ਦੀਕ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਅਤੇ ਇਕ ਕੰਡਮ ਪਿਸਟਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਊਾਡ, ਫ਼ਰੀਦਕੋਟ ਮੌਜੂਦ ਸਨ ਤਾਂ ਉਥੇ ਮਨੀ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 15 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਅਤੇ ਇਕ ਪਿਸਟਲ 32 ਬੋਰ ਕੰਡਮ ਹਾਲਤ 'ਚ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਹਰਨੇਕ ਸਿੰਘ ਔਲਖ ਦੀ ਕੈਂਸਰ ਨਾਲ ਮੌਤ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਮਾਂ ਦਿਵਸ ਮਨਾਇਆ
Ad Position 24
No active advertisement