ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਹਰਨੇਕ ਸਿੰਘ ਔਲਖ ਦੀ ਕੈਂਸਰ ਨਾਲ ਮੌਤ

Ad Position 21
No active advertisement
ਅਜੀਤ ਡੈਸਕ 10-05-2026
ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਸਾਬਕਾ ਪੰਚ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਹਰਨੇਕ ਸਿੰਘ ਦੀ ਬਲੱਡ ਕੈਂਸਰ ਨਾਲ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਪਿਛਲੇ ਲੰਮੇ ਸਮੇਂ ਤੋਂ ਇਸ ਨਾ-ਮੁਰਾਦ ਬਿਮਾਰੀ ਤੋਂ ਪੀੜਤ ਸਨ ਤੇ ਪਰਿਵਾਰ ਵਲੋਂ ਪੰਜਾਬ ਭਰ ਦੇ ਮਹਿੰਗੇ ਹਸਪਤਾਲਾਂ ਤੋਂ ਇਲਾਜ ਕਰਵਾਇਆ ਗਿਆ ਪ੍ਰੰਤੂ ਉਨ੍ਹਾਂ ਦੀ ਸਿਹਤ ਵਿਚ ਕੋਈ ਸੁਧਾਰ ਨਾ ਹੋਇਆ ਅੰਤ 62 ਸਾਲਾਂ ਦੀ ਉਮਰ ਵਿਚ ਹਰਨੇਕ ਸਿੰਘ ਸਿੰਘ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ | ਮਿ੍ਤਕ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਪੁੱਤਰ ਛੱਡ ਗਿਆ | ਕਿਸਾਨ ਯੂਨੀਅਨ ਦੇ ਇਸ ਧੜੱਲੇਦਾਰ ਆਗੂ ਦੀ ਮੌਤ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਪੰਜਗਰਾਈਾ 'ਚ ਕੱਲ੍ਹ ਨੂੰ 'ਨੈਸ਼ਨਲ ਟੈਕਨਾੋਲੋਜੀ ਡੇ' ਮਨਾਇਆ ਜਾਵੇਗਾ ਅਗਲੀ ਖ਼ਬਰ ਹੈਰੋਇਨ ਤੇ ਅਸਲ੍ਹਾ ਸਮੇਤ ਵਿਅਕਤੀ ਕਾਬੂ
Ad Position 24
No active advertisement