ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ | ਜ਼ਿਕਰਯੋਗ ਹੈ ਕਿ ਇਹ ਇੰਟਰ ਜ਼ੋਨ ਮੁਕਾਬਲੇ ਅੰਡਰ-14 ਤੇ 17 ਵਰਗ ਦੇ ਲੜਕੇ ਤੇ ਲੜਕੀਆਂ ਵਿਚਕਾਰ ਕਰਵਾਏ ਗਏ, ਜਿਸ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅਤੇ ਅਕਾਲ ਅਕੈਡਮੀ ਥੇਹ ਕਲੰਦਰ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਅੰਡਰ-14 ਵਰਗ ਫਰੀ ਸੋਟੀ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਅਤੇ ਅੰਡਰ-17 ਵਰਗ ਲੜਕਿਆਂ ਵਿਚ ਵੀ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ ਹਾਸਿਲ ਕੀਤਾ | ਲੜਕੀਆਂ ਦੇ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅੰਡਰ-14 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿਚੋਂ ਪਹਿਲਾ ਅਤੇ ਅੰਡਰ-17 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |