ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬਾਬਾ ਖੇਤਰਪਾਲ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 10-05-2026
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮੁਕੰਦ ਸਿੰਘ ਵਾਲਾ ਵਿਖੇ ਧੰਨ ਧੰਨ ਬਾਬਾ ਖੇਤਰਪਾਲ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਨੇ ਹਿੱਸਾ ਲਿਆ | ਟੂਰਨਾਮੈਂਟ ਦੌਰਾਨ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸਭ ਤੋਂ ਪਹਿਲਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਹੋਏ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਹੋਣ ਵਾਲੇ ਖੇਡ ਮੇਲੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਜ਼ਿੰਦਾ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਟੂਰਨਾਮੈਂਟ ਦੌਰਾਨ 45 ਕਿੱਲੋ ਭਾਰ ਵਰਗ ਦੇ ਖਿਡਾਰੀਆਂ ਵਿਚਕਾਰ ਕਬੱਡੀ ਮੈਚ ਪਿੰਡ ਸੀਰਵਾਲੀ ਅਤੇ ਘੱਲ ਕਲਾਂ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ | ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ | ਅੰਤ ਵਿਚ ਧੰਨ ਧੰਨ ਬਾਬਾ ਖੇਤਰਪਾਲ ਜੀ ਕਲੱਬ ਵਲੋਂ ਮੁੱਖ ਮਹਿਮਾਨ ਹਨੀ ਫ਼ੱਤਣਵਾਲਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਮਨ ਸਿੰਘ, ਲਵਜੀਤ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਬੁੱਟਰ ਮੈਂਬਰ ਬਲਾਕ ਸੰਮਤੀ, ਮਨੀ ਸੰਧੂ, ਰਾਜਵਿੰਦਰ ਸਿੰਘ ਸੰਧੂ, ਪਿੰਡ ਮੁਕੰਦ ਸਿੰਘ ਵਾਲਾ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਲੱਗੇਗੀ ਅਰੋੜਵੰਸ਼ ਸਮਾਜ ਦੇ ਸੰਸਥਾਪਕ ਅਰੂਟ ਜੀ ਮਹਾਰਾਜ ਦੀ ਮੂਰਤੀ ਅਗਲੀ ਖ਼ਬਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ
Ad Position 24
No active advertisement