19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

30 ਗਰਾਮ ਹੈਰੋਇਨ ਅਤੇ ਦਸ ਹਜ਼ਾਰ ਨਕਦੀ ਸਮੇਤ ਦੋ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 12-05-2026
ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਇੱਟਾਂ ਦਾ ਭੱਠਾ ਲਿੰਕ ਰੋਡ ਦੁਆਰੇਆਣਾ ਰੋਡ ਕੋਟਕਪੂਰਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਦੋ ਮੋਨੇ ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਉਕਤ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਅਤੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਹਰਸ਼ ਕੁਮਾਰ ਅਤੇ ਅਕਾਸ਼ਦੀਪ ਦੋਵੇਂ ਵਾਸੀ ਕੋਟਕਪੂਰਾ ਕੋਲੋਂ 30 ਗ੍ਰਾਮ ਹੈਰੋਇਨ ਅਤੇ 10,000 ਰੁਪਏ ਭਾਰਤੀ ਕਰੰਸੀ ਨੋਟ ਡਰੱਗ ਮਨੀ ਬਰਾਮਦ ਹੋਏ | ਪੁਲਿਸ ਪਾਰਟੀ ਨੇ ਉਕਤ ਦੋਹਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ 'ਚ ਸ਼ਾਮਿਲ, ਕੂੜੇ ਦੇ ਢੇਰਾਂ ਨਾਲ ਸ਼ਹਿਰ ਦਾ ਮੰਦਾ ਹਾਲ <br/> ਅਗਲੀ ਖ਼ਬਰ ਦੁਆਰੇਆਣਾ ਅਤੇ ਕੋਠੇ ਇੰਦਰ ਸਿੰਘ ਤੋਂ ਤੀਰਥ ਯਾਤਰਾ ਲਈ ਸੰਗਤ ਰਵਾਨਾ <br/>
Ad Position 24