15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਤਿੰਨ ਦਿਨਾ ਤਿੱਤਿਆ ਸੋਪਾਨ ਟੈਸਟਿੰਗ ਕੈਂਪ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 13-05-2026
ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ 'ਚ ਤਿੰਨ ਰੋਜ਼ਾ ਸਕਾਊਟ ਅਤੇ ਗਾਈਡ ਕੈਂਪ ਸਫ਼ਲਤਾ ਪੂਰਵਕ ਲਗਾਇਆ ਗਿਆ | ਤਿ੍ਤਿਆ ਸੋਪਾਨ ਟੈਸਟਿੰਗ ਕੈਂਪ 'ਚ 95 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੀ ਅਗਵਾਈ ਓਾਕਾਰ ਸਿੰਘ, ਸਟੇਟ ਆਰਗੇਨਾਈਜਿੰਗ ਕਮਿਸ਼ਨਰ ਅਤੇ ਮਨਜੀਤ ਕੌਰ ਅਸਿਸਟੈਂਟ ਸਟੇਟ ਆਰਗਨਾਈਜਿੰਗ ਕਮਿਸ਼ਨਰ ਵਲੋਂ ਕੀਤੀ ਗਈ | ਕੈਂਪ ਦੌਰਾਨ ਮਨਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸਕਾਊਟ ਅਤੇ ਗਾਈਡ ਦੇ ਇਤਿਹਾਸ, ਨਿਯਮਾਂ ਅਤੇ ਅਨੁਸ਼ਾਸਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਉਪਰੰਤ ਵਿਦਿਆਰਥੀਆਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਨੂੰ ਝੰਡਾ ਗੀਤ ਪ੍ਰਣ ਨਿਯਮਾਂ ਬਾਰੇ ਦੱਸਿਆ ਗਿਆ | ਸਕੂਲ ਦੇ ਪਿ੍ੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਸਕਾਊਟ ਅਤੇ ਗਾਈਡ ਸਿਰਫ਼ ਇਕ ਗਤੀਵਿਧੀ ਨਹੀਂ, ਬਲਕਿ ਇਕ ਸੰਪੂਰਨ ਵਿਕਾਸ ਦੀ ਪ੍ਰਕਿਰਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਉਤਪੰਨ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣ ਸੰਬੰਧੀ ਅਜੇਪਾਲ ਸਿੰਘ ਸੰਧੂ ਵਲੋਂ ਸਰਕਾਰ ਦੀ ਤਿੱਖੀ ਆਲੋਚਨਾ <br/> ਅਗਲੀ ਖ਼ਬਰ ਐਸ. ਐਚ. ਜੀ. ਐਨ. ਗਰਲਜ਼ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24