ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਜਿੱਤ ਦਾ ਝੰਡਾ ਲਹਿਰਾਇਆ ਹੈ | ਬਠਿੰਡਾ ਵਿਚ ਹੋਈ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਸੱਤਵੀਂ ਜਮਾਤ ਦੇ ਰਾਜਵੀਰ ਸਿੰਘ ਸਿੱਧੂ ਨੇ ਸੋਨ ਤਗਮਾ, ਨੌਵੀ ਜਮਾਤ ਦੀ ਖੁਸ਼ਦੀਪ ਕੌਰ, ਛੇਵੀਂ ਜਮਾਤ ਦੇ ਹਰਗੁਣਪ੍ਰੀਤ ਕੌਰ, ਅੱਠਵੀਂ ਜਮਾਤ ਦੀ ਨਵਸੀਰਤ ਕੌਰ ਅਤੇ ਛੇਵੀਂ ਜਮਾਤ ਦੀ ਨਵਗੁਣਨੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ | ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਦੀ ਮਹਾਕਦੀਪ ਕੌਰ, ਅੱਠਵੀਂ ਜਮਾਤ ਦੀ ਗੁਨਜ਼ਲੀਨ ਕੌਰ ਅਤੇ ਸੱਤਵੀਂ ਜਮਾਤ ਦੇ ਸ਼ਿਵਦੀਪ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਪਿ੍ੰਸੀਪਲ ਨੀਲਮ ਵਰਮਾ ਅਤੇ ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨਵਜੋਤ ਸਿੰਘ ਸਿੱਧੂ ਸੁਖਾਨੰਦ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਪ੍ਰਸੰਸਾ ਕੀਤੀ |