15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਫ਼ਰੀਦ ਲਾਅ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਨਿੰਦਰ ਸਿੰਘ ਨੂੰ ਕਰਨਲ ਸੀ. ਐਸ. ਸ਼ਰਮਾ ਵਲੋਂ ਰੈਂਕ ਲਗਾਉਣ ਦੀ ਰਸਮ ਅਦਾ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਐਨ.ਸੀ.ਸੀ.ਆਫ਼ੀਸਰਜ਼ ਟਰੇਨਿੰਗ ਅਕੈਡਮੀ ਤੋਂ ਸਫਲਤਾ ਪੂਰਵਕ ਪ੍ਰੀ-ਕਮਿਸ਼ਨ ਟਰੇਨਿੰਗ ਕੋਰਸ ਪੂਰਾ ਕਰਨ ਉਪਰੰਤ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਅਸਿਸਟੈਂਟ ਪ੍ਰੋਫੈਸਰ ਮਨਿੰਦਰ ਸਿੰਘ ਦੀ ਪਿੱਪਿੰਗ ਸੈਰੇਮਨੀ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਫ਼ਿਰੋਜ਼ਪੁਰ ਵਿਖੇ ਗੌਰਵਮਈ ਢੰਗ ਨਾਲ ਕਰਵਾਈ ਗਈ | ਇਸ ਮੌਕੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੀ. ਐਸ. ਸ਼ਰਮਾ ਵਲੋਂ ਮਨਿੰਦਰ ਸਿੰਘ ਨੂੰ ਲੈਫਟੀਨੈਂਟ ਦੇ ਰੈਂਕ ਨਾਲ ਸਨਮਾਨਿਤ ਕੀਤਾ ਗਿਆ | ਇਸ ਵਿਸ਼ੇਸ਼ ਮੌਕੇ ਉਨ੍ਹਾਂ ਦੀ ਧਰਮਪਤਨੀ ਰਵਿੰਦਰ ਕੌਰ ਵੀ ਹਾਜ਼ਰ ਸਨ | ਉਨ੍ਹਾਂ ਨੇ ਪਿੱਪਿੰਗ ਸੈਰੇਮਨੀ ਦੌਰਾਨ ਰੈਂਕ ਲਗਾਉਣ ਦੀ ਰਸਮ ਅਦਾ ਕੀਤੀ | ਇਸ ਸਮਾਗਮ ਦੌਰਾਨ ਐਸ.ਐਮ. ਨਰਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮਨਿੰਦਰ ਸਿੰਘ ਨੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪਲ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸਨਮਾਨ ਵਾਲਾ ਹੈ | ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਨੇ ਉਨ੍ਹਾਂ ਦੇ ਜੀਵਨ ਵਿਚ ਅਨੁਸ਼ਾਸਨ, ਨੇਤਿ੍ਤਵ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਹੈ | ਉਨ੍ਹਾਂ ਆਪਣੇ ਪਰਿਵਾਰ, ਸਹਿਯੋਗੀਆਂ ਅਤੇ ਐਨ.ਸੀ.ਸੀ. ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਮਨਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ- ਡੀ.ਸੀ <br/> ਅਗਲੀ ਖ਼ਬਰ ੇਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਜਿੱਤੀ <br/>
Ad Position 24