15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-05-2026
ਬਰਗਾੜੀ, 12 ਮਈ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮਭੱਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦੂਲ ਸਿੰਘ, ਮਾ. ਪੂਰਨ ਸਿੰਘ ਨੇ ਕਿਹਾ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਗਵਰਨਰ ਹਾਊਸ ਪੰਜਾਬ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਰੋਸ ਮਾਰਚ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਭਾਗ ਲੈਣਗੇ | ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪਾਣੀਆਂ ਦੇ ਮੁੱਦੇ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਪੰਜਾਬ ਦੀ ਮੈਂਬਰਸ਼ਿਪ ਖਤਮ ਕਰਨ ਦੇ ਵਿਰੋਧ, ਸੂਬਿਆਂ ਦੇ ਅਧਿਕਾਰਾਂ ਤੇ ਕੇਂਦਰ ਸਰਕਾਰ ਵਲੋਂ ਮਾਰੇ ਜਾ ਰਹੇ ਡਾਕੇ ਦੇ ਵਿਰੋਧ ਵਿਚ ਅਤੇ ਹੋਰਨਾਂ ਮੰਗਾਂ ਦੇ ਸਬੰਧ ਵਿਚ 15 ਮਈ ਨੂੰ ਰੋਸ ਮਾਰਚ ਕੀਤਾ ਜਾ ਰਿਹਾ ਹੈ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪੁਨਰਗਠਨ ਐਕਟ1966 ਵਿਚ ਸੂਬੇ ਦੇ ਅਧਿਕਾਰਾਂ ਵਿਚ ਦਖਲਅੰਦਾਜੀ ਵਾਲੀਆਂ ਮੱਦਾਂ ਖਤਮ ਕਰਵਾਉਣ ਲਈ ਠੋਸ ਉਪਰਾਲੇ ਕਰੇ | ਕੋਆਪ੍ਰੇਟਿਵ ਸੁਸਾਇਟੀਆਂ ਵਿਚ ਵਧੇ ਹੱਦ ਕਰਜ਼ੇ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਗੁਰਮੇਲ ਸਿੰਘ ਦੀਸ਼ਾ, ਸੁਖਮੰਦਰ ਸਿੰਘ, ਹਰਨੇਕ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਬਲਜੀਤ ਸਿੰਘ, ਮੁਕੰਦ ਸਿੰਘ, ਮੁਖਤਿਆਰ ਸਿੰਘ, ਬੋਹੜ ਸਿੰਘ, ਬਲਕਰਨ ਸਿੰਘ, ਸੁਖਦੇਵ ਸਿੰਘ, ਜਸਕਰਨ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ <br/> ਅਗਲੀ ਖ਼ਬਰ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ- ਡੀ.ਸੀ <br/>
Ad Position 24