15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਲਈ 13 ਤੋਂ 16 ਮਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ-ਰਿਟਰਨਿੰਗ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 13-05-2026
ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਨਗਰ ਕਾੌਸਲ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਗੁਰਕਿਰਨ ਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ | ਉਨ੍ਹਾਂ ਦੱਸਿਆ ਕਿ 13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਲਈ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀਆਂ ਪੱਤਰ ਕੋਰਟ ਰੂਮ ਨੰਬਰ 18 ਸਬ ਡਵੀਜ਼ਨ ਮੈਜਿਸਟ੍ਰੇਟ ਦਫ਼ਤਰ ਡੀ.ਸੀ. ਦਫ਼ਤਰ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਦਾਖ਼ਲ ਕਰ ਸਕਦੇ ਹਨ |


Ad Position 22
No active advertisement
ਪਿਛਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨ ਦੀ ਮੌਤ
Ad Position 24