15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਜਪਾ ਪੂਰੇ ਉਤਸ਼ਾਹ ਨਾਲ ਨਗਰ ਕੌਂਸਲ ਚੋਣਾਂ ਲੜੇਗੀ-ਮਨਪ੍ਰੀਤ ਸਿੰਘ ਬਾਦਲ <br/>

Ad Position 21
No active advertisement
ਅਜੀਤ ਡੈਸਕ 13-05-2026
ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਖੇਤਰ ਵਿਚ ਨਗਰ ਕੌਂਸਲ ਤੇ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀਆਂ ਸਰਗਰਮੀਆਂ ਨੂੰ ਵਧਾਉਂਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਸਾਬਕਾ ਖ਼ਜ਼ਾਨਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਸਿਲਸਿਲੇ ਵਾਰ ਮੀਟਿੰਗਾਂ ਸ਼ੁਰੂ ਕਰਦਿਆਂ ਅੱਜ ਆਪਣੇ ਗਿੱਦੜਬਾਹਾ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਪ੍ਰਮੁੱਖ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਇਹ ਚੋਣਾਂ ਸਥਾਨਕ ਪੱਧਰ ਦੀਆਂ ਹੁੰਦੀਆਂ ਹਨ, ਪਰ ਫ਼ਿਰ ਵੀ ਭਾਜਪਾ ਦੀ ਵਿਚਾਰਧਾਰਾ ਤੇ ਪਾਰਟੀ ਏਜੰਡੇ ਨਾਲ ਜੁੜੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੋਣ ਕਰਕੇ ਭਾਜਪਾ ਪੂਰੇ ਉਤਸ਼ਾਹ ਤੇ ਵਿਸ਼ਵਾਸ ਨਾਲ ਇਹ ਚੋਣਾਂ ਲੜੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਪਹਿਲਾਂ ਹੀ ਮੁਕੰਮਲ ਤਿਆਰੀਆਂ ਹਨ ਅਤੇ ਅੱਜ ਤੋਂ ਹੀ ਸਿਲਸਿਲੇਵਾਰ ਮੀਟਿੰਗਾਂ ਕਰਕੇ ਚੋਣਾਂ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਨੀਲਾ ਮਾਨ, ਹਰਬੰਸ ਸਿੰਘ ਸੱਗੂ ਸਮੇਤ ਬਹੁਤ ਸਾਰੇ ਆਗੂ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਮੌਕੇ ਕਾਂਗਰਸ ਨੂੰ ਝਟਕਾ, ਸਾਬਕਾ ਕੌਂਸਲਰ ਰਿੰਕੂ 'ਆਪ' ਵਿਚ ਸ਼ਾਮਿਲ <br/> ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24