15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਮੌਕੇ ਕਾਂਗਰਸ ਨੂੰ ਝਟਕਾ, ਸਾਬਕਾ ਕੌਂਸਲਰ ਰਿੰਕੂ 'ਆਪ' ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੋਟ, 12 ਮਈ (ਪਾਟਿਲ)-ਨਗਰ ਕੌਂਸਲ ਚੋਣਾਂ ਦੇ ਐਨ ਤੁਰੰਤ ਐਲਾਨ ਤੋਂ ਬਾਅਦ ਮਲੋਟ ਦੀ ਸਿਆਸਤ ਵਿਚ ਵੱਡਾ ਉਲਟਫੇਰ ਵੇਖਣ ਨੂੰ ਮਿਲ ਰਿਹਾ ਹੈ | ਸਾਬਕਾ ਕਾਂਗਰਸੀ ਕੌਂਸਲਰ ਰਿੰਕੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਸੀਨੀਅਰ 'ਆਪ' ਆਗੂ ਸਤਿਗੁਰੂ ਦੇਵ ਰਾਜ ਪੱਪੀ ਦੀ ਪ੍ਰੇਰਨਾ ਸਦਕਾ ਰਿੰਕੂ ਐੱਮ.ਸੀ. ਅੱਜ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਡਾ. ਬਲਜੀਤ ਕੌਰ ਵਲੋਂ ਰਿੰਕੂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ 'ਆਪ' ਨਾਲ ਜੁੜ ਰਹੇ ਹਨ | ਇਸ ਦੌਰਾਨ ਰਿੰਕੂ ਐੱਮ.ਸੀ. ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਲੋਕ ਭਲਾਈ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਭਾਜਪਾ ਪੂਰੇ ਉਤਸ਼ਾਹ ਨਾਲ ਨਗਰ ਕੌਂਸਲ ਚੋਣਾਂ ਲੜੇਗੀ-ਮਨਪ੍ਰੀਤ ਸਿੰਘ ਬਾਦਲ <br/>
Ad Position 24