15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਖ਼ੂਬ ਮੱਲ੍ਹਾਂ ਮਾਰੀਆਂ | ਪਿ੍ੰਸੀਪਲ ਕੁਸਮ ਪਰੂਥੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 87 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਅਤੇ 32 ਸਾਲ ਦੀ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਇਸ ਸਾਲ ਵੀ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ 6 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਜ਼ਿਆਦਾ ਅਤੇ 19 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਸੀਰਤ ਸਪੁੱਤਰੀ ਅਮਨ ਕੁਮਾਰ ਨੇ 650 ਵਿਚੋਂ 608 ਅੰਕ (93.53 ਪ੍ਰਤੀਸ਼ਤ) ਹਾਸਿਲ ਕਰਕੇ ਪਹਿਲਾ, ਸਵਾਤੀ ਸਪੁੱਤਰੀ ਕੁਮਾਰ ਗੌਰਵ ਨੇ 650 ਵਿਚੋਂ 607 ਅੰਕ (93.38 ਪ੍ਰਤੀਸ਼ਤ) ਹਾਸਿਲ ਕਰਕੇ ਦੂਜਾ ਅਤੇ ਤਮੰਨਾ ਸਪੁੱਤਰੀ ਪਵਨ ਕੁਮਾਰ ਨੇ 650 ਵਿਚੋਂ 606 ਅੰਕ (93.23 ਪ੍ਰਤੀਸ਼ਤ) ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ, ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਸਿਰ ਬੰਨਿ੍ਹਆ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੀਟਿੰਗ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਮੌਕੇ ਕਾਂਗਰਸ ਨੂੰ ਝਟਕਾ, ਸਾਬਕਾ ਕੌਂਸਲਰ ਰਿੰਕੂ 'ਆਪ' ਵਿਚ ਸ਼ਾਮਿਲ <br/>
Ad Position 24