15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਬੀ.ਏ. ਐੱਲ.ਐੱਲ.ਬੀ. ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਐੱਲ.ਐੱਲ.ਬੀ. (ਆਨਰਜ਼) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ | ਕਾਲਜ ਦਾ ਸਮੁੱਚਾ ਨਤੀਜਾ 96 ਪ੍ਰਤੀਸ਼ਤ ਰਿਹਾ, ਜੋ ਕਿ ਸੰਸਥਾ ਲਈ ਅਕਾਦਮਿਕ ਉਤਮਤਾ ਦੀ ਪ੍ਰਾਪਤੀ ਵਿਚ ਇਕ ਮਹੱਤਵਪੂਰਨ ਪ੍ਰਾਪਤੀ ਹੈ | ਪ੍ਰੀਖਿਆ ਨਤੀਜਿਆਂ ਵਿਚ ਅਰਪਨ ਸਿੰਘ ਪੁੱਤਰ ਰਾਮ ਸ਼ਰਨ ਸਿੰਘ ਨੇ ਪਹਿਲਾ, ਸਵਨੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਦੂਜਾ, ਅਰਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਤੀਜਾ, ਹੁਸਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ ਚੌਥਾ ਅਤੇ ਰਾਸ਼ੀ ਰਾਠੌਰ ਪੁੱਤਰੀ ਰਵਿੰਦਰ ਰਾਠੌਰ ਅਤੇ ਪਰਮਿੰਦਰ ਸਿੰਘ ਪੁੱਤਰ ਵੇਦ ਪ੍ਰਕਾਸ਼ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਕਾਰਜਕਾਰੀ ਮੈਂਬਰ ਹਰਕੀਰਤ ਕੌਰ ਬਾਦਲ ਨੇ ਇਸ ਮਾਣਮੱਤੀ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਜਨਰਲ ਸਕੱਤਰ ਗੁਰਚਰਨ ਸਿੰਘ ਅਤੇ ਕੈਂਪਸ ਡਾਇਰੈਕਟਰ ਕਰਨਲ ਸੁਧਾਂਸ਼ੂ ਆਰੀਆ ਨੇ ਵਿਦਿਆਰਥੀਆਂ ਨੂੰ ਉਤਸਾਹਿਤ ਕਰਦੇ ਹੋਏ ਕਿਹਾ ਕਿ ਨਿਰੰਤਰ ਮਿਹਨਤ ਸਫ਼ਲਤਾ ਦੀ ਕੁੰਜੀ ਹੈ | ਪਿ੍ੰਸੀਪਲ ਡਾ. ਆਰ.ਪੀ. ਵਰਮਾ ਨੇ ਇਸ ਸਫ਼ਲਤਾ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਦੱਸਦਿਆਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਇਸ ਸਾਲ ਤੋਂ ਕਾਲਜ ਵਿਚ ਬੀ.ਕਾਮ. ਐੱਲ.ਐੱਲ.ਬੀ. (ਆਨਰਜ਼) ਅਤੇ ਤਿੰਨ ਸਾਲਾਂ ਐੱਲ.ਐੱਲ.ਬੀ. ਕੋਰਸ ਵੀ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਠੰਢੇ ਪਾਣੀ ਵਾਲੀ ਟੈਂਕੀ ਦੀ ਸ਼ੁਰੂਆਤ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੀਟਿੰਗ <br/>
Ad Position 24