15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਮਾਜ ਸੇਵੀ ਸੰਸਥਾਵਾਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਠੰਢੇ ਪਾਣੀ ਵਾਲੀ ਟੈਂਕੀ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੋਟ, 12 ਮਈ (ਪਾਟਿਲ)-ਗਰਮੀਆਂ ਦੇ ਮੌਸਮ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾਂਦੇ ਪਰਉਪਕਾਰੀ ਉਪਰਾਲਿਆਂ ਤਹਿਤ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਦੁਆਰਾ ਤਹਿਸੀਲ ਕੰਪਲੈਕਸ ਮਲੋਟ ਵਿਖੇ ਠੰਡੇ ਪਾਣੀ ਦੀ ਟੈਂਕੀ ਦੀ ਸ਼ੁਰੂਆਤ ਕੀਤੀ ਗਈ | ਇਸ ਪਿਆਓ ਦਾ ਉਦਘਾਟਨ ਐੱਸ.ਡੀ.ਐੱਮ. ਪੰਕਜ ਕੁਮਾਰ, ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਰਾਮ ਸਿੰਘ ਪੀ.ਏ. ਟੂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਸੰਸਥਾ ਦੇ ਪ੍ਰਧਾਨ ਸਵਰਨ ਸਿੰਘ ਤੇ ਹੋਰ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ. ਪੰਕਜ ਕੁਮਾਰ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਡਾ. ਸੁਖਦੇਵ ਸਿੰਘ ਗਿੱਲ ਨੇ ਇਸ ਮੌਕੇ ਤਹਿਸੀਲ ਕੰਪਲੈਕਸ ਨਾਲ ਜੁੜੀਆਂ ਕਈ ਲੋਕ ਭਲਾਈ ਸਮੱਸਿਆਵਾਂ ਵੀ ਐੱਸ.ਡੀ.ਐੱਮ. ਦੇ ਧਿਆਨ ਵਿਚ ਲਿਆਂਦੀਆਂ | ਐੱਸ.ਡੀ.ਐੱਮ. ਨੇ ਸੰਸਥਾ ਦੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਹਿੱਤ ਨਾਲ ਜੁੜੀਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਕੀਤਾ ਜਾਵੇਗਾ | ਇਸ ਮੌਕੇ ਸੰਸਥਾ ਵਲੋਂ ਸੰਗਤਾਂ ਵਿਚ ਲੱਡੂ ਵੀ ਵੰਡੇ ਗਏ | ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਪ੍ਰਧਾਨ ਸਰੂਪ ਸਿੰਘ, ਜਸਵਿੰਦਰ ਸਿੰਘ ਵਾਲੀਆ, ਮਾਸਟਰ ਹਰਜਿੰਦਰ ਸਿੰਘ, ਚੇਤ ਰਾਮ, ਬੰਟੀ ਖੁੰਗਰ, ਕਰਨੈਲ ਸਿੰਘ, ਸਤਨਾਮ ਸਿੰਘ, ਹਰਪਿੰਦਰ ਸਿੰਘ, ਨਰੇਸ਼ ਕੁਮਾਰ, ਹਰਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੱਢਾ, ਹੋਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਰਾਸ਼ਟਰੀ ਟੈਕਨਾਲੋਜੀ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਬੀ.ਏ. ਐੱਲ.ਐੱਲ.ਬੀ. ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24