ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਰਾਸ਼ਟਰੀ ਟੈਕਨਾਲੋਜੀ ਦਿਵਸ ਮਨਾਇਆਿ ਗਆ | ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਡਿਪਟੀ ਡਾਇਰੈਕਟਰ ਅਤੇ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪਿ੍ੰਸੀਪਲ ਗਰਪ੍ਰੀਤ ਸਿੰਘ ਜੋਤੀ ਸਨ | ਇੰਸਟਰਕਟਰ ਗੁਰਜੰਟ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਰਾਸ਼ਟਰੀ ਟੈਕਨਾਲੋਜੀ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਮਨਜੀਤ ਸਿੰਘ ਭੁੱਲਰ ਨੇ ਰਾਸ਼ਟਰੀ ਟੈਕਨਾਲੋਜੀ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਕਿ 11 ਮਈ 1998 ਨੂੰ ਭਾਰਤ ਨੇ ਰਾਜਸਥਾਨ ਦੇ ਪੋਖਰਨ ਵਿਚ ਸਫ਼ਲ ਪਰਮਾਣੂ ਪਰੀਖਣ ਕੀਤੇ | ਭਾਰਤ ਨੇ ਵਿਸ਼ਵ ਨੂੰ ਆਪਣੀ ਤਕਨੀਕੀ ਸ਼ਕਤੀ ਦਿਖਾਈ ਅਤੇ ਰਾਸ਼ਟਰੀ ਤਕਨਾਲੋਜੀ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਵਿਗਿਆਨ ਅਤੇ ਤਕਨਾਲੋਜੀ ਦੇਸ਼ ਦੀ ਤਰੱਕੀ ਲਈ ਬਹੁਤ ਜ਼ਰੂਰੀ ਹਨ ਸਾਨੂੰ ਨਵੀਆਂ ਖੋਜਾਂ ਅਤੇ ਤਕਨੀਕੀ ਵਿਕਾਸ ਵਿਚ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਭਾਰਤ ਹੋਰ ਮਜ਼ਬੂਤ ਬਣੇ | ਪਿ੍ੰਸੀਪਲ ਗੁਰਪ੍ਰੀਤ ਸਿੰਘ ਜੋਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਵਿਚ ਤਕਨਾਲੋਜੀ ਦਾ ਵੱਡਾ ਯੋਗਦਾਨ ਹੈ ਅਤੇ ਇਸ ਨਾਲ ਸਿੱਖਿਆ, ਦਵਾਈ ਖੇਤੀਬਾੜੀ ਅਤੇ ਸੰਚਾਰ ਆਸਾਨ ਹੋਏ ਹਨ ਅਤੇ ਨਵੀਆਂ ਤਕਨੀਕਾਂ ਨਾਲ ਸਮਾਂ ਅਤੇ ਮਿਹਨਤ ਦੋਵੇਂ ਬਚਦੇ ਹਨ ਅਤੇ ਇਹ ਦਿਨ ਨੌਜਵਾਨਾਂ ਨੂੰ ਵਿਗਿਆਨਕ ਸੋਚ ਲਈ ਪ੍ਰੇਰਿਤ ਕਰਦਾ ਹੈ | ਪਹਿਲਾ ਸਥਾਨ ਪਿ੍ਤਪਾਲ ਸਿੰਘ, ਦਿਲਜੀਤ ਸਿੰਘ, ਹਰਕੀਰਤ ਸਿੰਘ ਦੂਜਾ ਸਥਾਨ, ਲਵਜੀਤ ਸਿੰਘ, ਸੁਖਮੰਦਰ ਸਿੰਘ ਤੀਜਾ ਸਥਾਨ, ਦਿਲਜੀਤ ਸਿੰਘ, ਹਰਕੀਰਤ ਸਿੰਘ ਮਾਡਲ ਤਿਆਰ ਕਰਨ ਵਿਚ ਆਪਣੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਮੇਡਲ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਗੁਰਪ੍ਰੀਤ ਸਿੰਘ (ਜੋਤੀ), ਸੁਧੀਰ ਕੁਮਾਰ, ਮੋਹਿਤ ਕੁਮਾਰ ਸੇਠੀ, ਪੂਜਾ ਸੱਚਦੇਵਾ, ਰਜਿੰਦਰ ਕੌਰ, ਗੁਰਜੰਟ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ |