15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੇਵਾ ਮੁਕਤ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨਣ 'ਤੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ 'ਚ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 13-05-2026
ਕੋਟਕਪੂਰਾ, 12 ਮਈ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਜਗਸੀਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਮੌਕੇ ਇੰਸਪੈਕਟਰ ਜਸਵਿੰਦਰ ਸਿੰਘ ਮੱਤਾ ਪੁੱਤਰ ਜਰਨੈਲ ਸਿੰਘ ਮਾਨ, ਵਿਸਾਖਾ ਸਿੰਘ ਸਰਾਂ ਦੇ ਸਾਲੇ ਸੁਖਦੇਵ ਸਿੰਘ ਤੇ ਕੇਵਲ ਕਿ੍ਸ਼ਨ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਲਖਵਿੰਦਰ ਕੁਮਾਰ ਸ਼ਰਮਾ ਸਾਬਕਾ ਲੈਕਚਰਾਰ ਅਤੇ ਪਰਮਜੀਤ ਸਿੰਘ ਪੰਜਾਬੀ ਮਾਸਟਰ ਦਾ ਐਸੋਸੀਏਸ਼ਨ 'ਚ ਸ਼ਾਮਿਲ ਹੋਣ 'ਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਮਈ ਮਹੀਨੇ 'ਚ ਜਨਮ ਲੈਣ ਵਾਲੇ ਜਸਵੀਰ ਸਿੰਘ, ਲੈਕਚਰਾਰ ਬਲਵਿੰਦਰ ਸਿੰਘ, ਜਗਰੂਪ ਸਿੰਘ, ਜਗਤਾਰ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ, ਅਜੇ ਗੁਪਤਾ, ਮਨਜੀਤ ਸਿੰਘ ਚਹਿਲ, ਦਰਸ਼ਨ ਲਾਲ ਕੱਕੜ, ਮਹੇਸ਼ ਚੰਦਰ, ਤਾਰਾ ਸਿੰਘ ਸੇਖੋਂ, ਮਹਿੰਦਰ ਕੌਰ ਰਿਟਾ. ਬੀ.ਡੀ.ਪੀ.ਓ, ਜਗਜੀਤ ਸਿੰਘ ਅਤੇ ਗੁਰਚਰਨ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੀਟਿੰਗ 'ਚ ਹਰਦੀਪ ਸਿੰਘ ਕਟਾਰੀਆ, ਮਨੋਹਰ ਲਾਲ, ਬਲਵਿੰਦਰ ਸਿੰਘ, ਭੀਮ ਸੈਨ ਸ਼ਰਮਾ, ਮਨਜੀਤ ਸਿੰਘ, ਕੌਸ਼ਲ ਪ੍ਰਕਾਸ਼, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸ਼ਰਮਾ ਨੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ 'ਤੇ ਸਖਸ਼ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਲਟਕ ਰਹੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਮਾਣਯੋਗ ਹਾਈਕੋਰਟ ਵਲੋਂ ਡੀ.ਏ ਦੇ ਬਕਾਏ ਸਬੰਧੀ ਕੀਤੇ ਗਏ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ | ਮਾਸਟਰ ਖਰੈਤੀ ਲਾਲ ਸ਼ਰਮਾ ਨੇ ਸਟੇਜ ਦਾ ਸੰਚਾਲਨ ਵਧੀਆ ਢੰਗ ਨਾਲ ਕੀਤਾ | ਅੰਤ 'ਚ ਪ੍ਰਧਾਨ ਜਗਸੀਰ ਸਿੰਘ ਖਾਰਾ ਨੇ ਸਮੂਹ ਹਾਜ਼ਰੀਨ ਦਾ ਮੀਟਿੰਗ 'ਚ ਪੁੱਜਣ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜੈਤੋ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਸ਼ਹਿਰ 'ਚ ਲੱਗੇ ਕੂੜੇ ਦੇ ਢੇਰ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ 'ਚ ਜਿੱਤੀਆਂ ਚੈਂਪੀਅਨ ਟਰਾਫੀਆਂ <br/>
Ad Position 24