10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡਰੀਮਲੈਂਡ ਪਬਲਿਕ ਸਕੂਲ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ 6 ਮੈਰਿਟਾਂ ਲੈ ਕੇ ਜ਼ਿਲ੍ਹੇ 'ਚੋਂ ਮੋਹਰੀ

Ad Position 21
No active advertisement
ਅਜੀਤ ਡੈਸਕ 14-05-2026

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ 6 ਮੈਰਿਟਾਂ ਲੈ ਕੇ ਜ਼ਿਲ੍ਹੇ 'ਚੋਂ ਮੋਹਰੀ ਰਿਹਾ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ ਵਿਚ ਡਰੀਮਲੈਂਡ ਸਕੂਲ ਨੇ ਜ਼ਿਲ੍ਹੇ ਵਿਚੋਂ ਸਭ ਤੋਂ ਵੱਧ ਛੇ ਮੈਰਿਟਾਂ ਲੈ ਕੇ ਜ਼ਿਲ੍ਹੇ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਨ ਪੁੱਤਰੀ ਸੁਰਿੰਦਰ ਨੇ 489/500 (97.80 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 12ਵਾਂ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ, ਕਿ੍ਤਿਕਾ ਪੁੱਤਰੀ ਰਾਜ ਕੁਮਾਰ ਨੇ 97.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 13ਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ, ਹਸ਼ਰਤਪ੍ਰੀਤ ਕੌਰ ਪੁੱਤਰੀ ਰਾਜਾ ਸਿੰਘ ਨੇ 97.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 14ਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਪੰਜਵਾਂ ਸਥਾਨ, ਕਾਜਲ ਪੁੱਤਰੀ ਵਿਕਾਸ ਛਾਬੜਾ ਅਤੇ ਅੰਸ਼ਿਕਾ ਸ਼ਰਮਾ ਪੁੱਤਰੀ ਜਸਵਿੰਦਰ ਕੁਮਾਰ ਨੇ 97.20 ਫ਼ੀਸਦੀ ਅੰਕ ਹਾਸਿਲ ਕਰਕੇ ਪੰਜਾਬ ਵਿਚੋਂ 15ਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਸੱਤਵਾਂ ਸਥਾਨ, ਖੁਸ਼ਮਨਦੀਪ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 96.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 17ਵਾਂ ਸਥਾਨ ਹਾਸਿਲ ਕਰਕੇ ਸੰਸਥਾ ਅਤੇ ਜ਼ਿਲ੍ਹੇ ਵਿਚੋਂ ਦਸਵਾਂ ਸਥਾਨ ਹਾਸਿਲ ਕਰਕੇ ਆਪਣੀ ਸੰਸਥਾ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੇ 45 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ, ਜਿਸ ਵਿਚੋਂ 11 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ, 20 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਅਤੇ 14 ਵਿਦਿਆਰਥੀਆਂ ਨੇ 83 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ | ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਪ੍ਰਾਪਤੀ 'ਤੇ ਡੀ.ਈ.ਓ (ਐ.ਸਿੱ) ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਹਰਵਿੰਦਰ ਸਿੰਘ, ਸੰਦੀਪ ਸ਼ਰਮਾ, ਨਿਸ਼ਾ ਸਿੰਗਲਾ, ਅੰਕਿਤ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦੇ ਮਾਮਲੇ 'ਚ ਸ਼ਾਮਿਲ 8 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ 'ਚ ਨੂੰ ਹ-ਸਹੁਰੇ ਦੀ ਮੌਤ
Ad Position 24