10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕੁੱਟਮਾਰ ਦੇ ਮਾਮਲੇ 'ਚ ਸ਼ਾਮਿਲ 8 ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 14-05-2026
ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਵਲੋਂ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਥਾਣਾ ਜੈਤੋ ਵਲੋਂ ਦੁਕਾਨ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਦੀ ਵਾਰਦਾਤ ਵਿਚ ਸ਼ਾਮਿਲ ਗਿਰੋਹ ਦੇ 8 ਮੈਂਬਰਾ ਨੂੰ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ 11 ਮਈ ਦੀ ਰਾਤ ਨੂੰ ਟਿੱਬੀ ਸਾਹਿਬ ਰੋਡ, ਜੈਤੋ ਵਿਖੇ ਕਟਿੰਗ ਦਾ ਕੰਮ ਕਰਨ ਵਾਲੇ ਕਰਨ ਸਿੰਘ ਅਤੇ ਉਸਦੀ ਦੁਕਾਨ ਵਿਚ ਮÏਜੂਦ ਸੁਰਿੰਦਰ ਕੁਮਾਰ ਨੂੰ ਦੋਸ਼ੀ ਹਰਦੀਪ ਸਿੰਘ ਵਣਜਾਰਾ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਮਾਰ ਦੇਣ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਾਫ਼ੀ ਸੱਟਾਂ ਮਾਰਨ ਉਪਰੰਤ ਮÏਕੇ ਤੋਂ ਫ਼ਰਾਰ ਹੋ ਗਏ ਸਨ | ਜਿਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਮੁਦੱਈ ਕਰਨ ਸਿੰਘ ਦੇ ਬਿਆਨਾ ਦੇ ਅਧਾਰ 'ਤੇ ਥਾਣਾ ਜੈਤੈ ਵਿਖੇ ਮੁਕੱਦਮਾ ਨੰਬਰ 109 ਮਿਤੀ 12.05.2026 ਅਧੀਨ ਧਾਰਾ 109, 331(6), 115(2), 118(1), 324(4), 351(3), 191(3), 190 ਬੀ. ਐਨ. ਐਸ 25,27/54/59 ਅਸਲਾ ਐਕਟ ਦਰਜ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਜੈਤੋ ਵਲੋਂ ਪੁਲਿਸ ਟੀਮਾਂ ਨਾਲ ਤੁਰੰਤ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਮੁੱਖ ਦੋਸ਼ੀ ਹਰਦੀਪ ਸਿੰਘ ਉਰਫ਼ ਵਣਜਾਰਾ, ਉਸਦੀ ਪਤਨੀ ਸੁਮਨ ਕÏਰ ਅਤੇ ਹੋਰ 5 ਦੋਸ਼ੀਆਂ ਵਿਸ਼ੇਸ਼ ਮਹਿਤਾ ਉਰਫ਼ ਮੱਤਾ, ਜਸਪ੍ਰੀਤ ਸਿੰਘ ਉਰਫ਼ ਜੱਸੂ, ਲਖਨ, ਹਰਪ੍ਰੀਤ ਸਿੰਘ ਅਤੇ ਬੌਬੀ ਸਿੰਘ ਸਾਰੇ ਵਾਸੀ ਜੈਤੋ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ 1 ਜੁਵੇਨਾਇਲ ਨੂੰ ਵੀ ਅੱਜ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਦੋਸ਼ੀ ਹਰਦੀਪ ਸਿੰਘ ਉਰਫ ਵਣਜਾਰਾ ਦੀ ਨਿਸ਼ਾਨਦੇਹੀ 'ਤੇ ਉਸ ਪਾਸੋਂ 1 ਪਿਸਟਲ 32 ਬੋਰ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ | ਇਸ ਤੋਂ ਇਲਾਵਾ ਦੂਸਰੇ ਦੋਸ਼ੀਆਂ ਪਾਸੋਂ 1 ਨਲਕੇ ਦੀ ਹੱਥੀ ਅਤੇ 1 ਲੋਹੇ ਦਾ ਖੰਡਾ ਦਾ ਵੀ ਬਰਾਮਦ ਕੀਤਾ ਗਿਆ ਹੈ | ਇਨ੍ਹਾਂ ਪਾਸੋਂ 2 ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿਚ ਲਏ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਅਮਨਜੋਤ ਸਿੰਘ ਨੇ ਆਰਟਸ ਗਰੁੱਪ 'ਚ 98.6 ਫ਼ੀਸਦੀ ਅੰਕਾਂ ਨਾਲ ਜ਼ਿਲ੍ਹਾ ਟੋਪਰ ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ 6 ਮੈਰਿਟਾਂ ਲੈ ਕੇ ਜ਼ਿਲ੍ਹੇ 'ਚੋਂ ਮੋਹਰੀ
Ad Position 24