ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 98.4 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪ੍ਰਭਜੀਤ ਕੌਰ ਨੇ 97.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਾਨਿਤ ਕੌਰ ਨੇ 97.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਅੰਗਰੇਜ਼ੀ, ਇੰਨਫਾਰਮੇਸ਼ਨ ਟੈਕਨਾਲੌਜ਼ੀ, ਜਿਓਗਰਾਫ਼ੀ, ਸਾਈਕੋਲੋਜੀ, ਬਾਇਉਲੌਜੀ, ਅਕਾਉਂਟਸ ਅਤੇ ਪੰਜਾਬੀ ਵਿਸ਼ਿਆਂ ਵਿਚੋਂ 100/100 ਅੰਕ ਹਾਸਿਲ ਕੀਤੇ ਹਨ | ਇਸ ਮੌਕੇ ਸਕੂਲ ਦੇ ਕਾ. ਪਿ੍ੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਸਾਡੇ ਸੰਸਥਾਪਕ ਚੇਅਰਮੈਨ ਸਵਰਗਵਾਸੀ ਇੰਦਰਜੀਤ ਸਿੰਘ ਖ਼ਾਲਸਾ ਦਾ ਸਿੱਖਿਆ ਪ੍ਰਤੀ ਸਮਰਪਣ ਹੀ ਸਾਡੀ ਪ੍ਰੇਰਨਾ ਹੈ | ਸੁਖਮਨਪ੍ਰੀਤ ਕੌਰ, ਪ੍ਰਭਜੀਤ ਕੋਰ, ਅਮਾਨਿਤ ਕੌਰ ਸਮੇਤ ਸਾਰੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ, ਕਮੇਟੀ ਮੈਂਬਰ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰਪਾਲ ਸਿੰਘ ਬਰਾੜ ਵਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਬਾਨੀ ਚੇਅਰਮੈਨ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ | ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ ਅਤੇ ਡਾ. ਗੁਰਇੰਦਰ ਮੋਹਨ ਸਿੰਘ ਵਲੋਂ ਵੀ ਖ਼ਾਸ ਤੌਰ 'ਤੇ ਫ਼ੋਨ 'ਤੇ ਵਧਾਈ ਦਿੱਤੀ | ਕਾ. ਵਾਈਸ ਪਿ੍ੰਸੀਪਲ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਨਤੀਜਾ ਐਲਾਨੇ ਜਾਣ ਮਗਰੋਂ ਸਕੂਲ ਕੈਂਪਸ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ |
ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਕੁੱਲ 534 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮੀਸ਼ੀ ਨੇ 97.4% ਅੰਕ ਲੈ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਹਰਲੀਨ ਕੌਰ ਗਰੇਵਾਲ ਤੇ ਅੰਸ਼ਨੂਰ ਕੌਰ ਨੇ 97.2% ਅੰਕ ਲੈ ਕੇ ਦੂਸਰਾ ਅਤੇ ਆਸਥਾ ਗੁਪਤਾ ਤੇ ਸਰਿਸ਼ਟੀ ਕੁਮਾਰੀ ਨੇ 97% ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਚਮਕਾਇਆ ਹੈ | 65 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਸਕੱਤਰ ਜਸਬੀਰ ਸਿੰਘ ਸੰਧੂ, ਵਾਈਸ ਪ੍ਰਧਾਨ ਡਾ. ਗੁਰਸੇਵਕ ਸਿੰਘ ਅਤੇ ਖ਼ਜ਼ਾਨਚੀ ਸਵਰਨਜੀਤ ਸਿੰਘ ਗਿੱਲ ਨੇ ਵਧੀਆ ਨਤੀਜਾ ਆਉਣ 'ਤੇ ਪਿ੍ੰਸੀਪਲ ਅਪੂਰਵ ਦੇਵਗਨ, ਰਵਿੰਦਰ ਚੌਧਰੀ ਰਜਿਸਟਰਾਰ ਕਮ ਪਿ੍ੰਸੀਪਲ, ਵਾਈਸ ਪਿ੍ੰਸੀਪਲ ਰਾਕੇਸ਼ ਧਵਨ ਤੇ ਸਮੂਹ ਸਟਾਫ਼ ਨੂੰ ਦਿਲੋਂ ਵਧਾਈਆਂ ਦਿੱਤੀਆਂ |
-ਮਾਊਾਟ ਲਿਟਰਾ ਜ਼ੀ ਸਕੂਲ ਦਾ ਸੀਬੀਐਸਈ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਨੇ ਸੀਬੀਐਸਈ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ | ਇਸਨੇ ਤਿੰਨੋਂ ਸਟਰੀਮਾਂ ਕਾਮਰਸ, ਆਰਟਸ ਅਤੇ ਸਾਇੰਸ ਵਿਚ 100% ਨਤੀਜੇ ਪ੍ਰਾਪਤ ਕੀਤੇ ਹਨ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਣ ਹੋਇਆ | ਤਨਮਯ ਜੈਨ ਨੇ 96% (ਗਣਿਤ ਵਿਚ 98%, ਬੀਐਸਟੀ ਵਿਚ 100%, ਲੇਖਾ ਵਿਚ 100%), ਸੁਖਮਨੀ, ਜਸਨੂਰ, ਗੁਰਪ੍ਰੀਤ ਕੌਰ ਅਤੇ ਹੁਸਨਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕੀਤੇ | ਨਵਦੀਪ ਸਿੰਘ, ਗੁਰਮਨ, ਮਨਮੀਤ, ਵਿਸ਼ਾਲ ਅਤੇ ਮਨਦੀਪ ਕੌਰ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨਲਾਲ ਗੁਲਾਟੀ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦਾ ਮਾਰਗ ਦਰਸ਼ਨ ਅਤੇ ਮਾਪਿਆਂ ਦਾ ਸਮਰਥਨ ਇਸ ਸਫਲਤਾ ਦੀ ਨੀਂਹ ਸੀ | ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ | ਸਕੂਲ ਪਿ੍ੰਸੀਪਲ ਰਜਨੀ ਠਾਕੁਰ ਨੇ ਵੀ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜਾ ਸਕੂਲ ਦੀ ਮਿਆਰੀ ਸਿੱਖਿਆ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ | ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਕੇ ਇਸ ਸਫ਼ਲਤਾ ਦਾ ਜਸ਼ਨ ਮਨਾਇਆ |
ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਅਜੀਤ ਡੈਸਕ
14-05-2026