ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਭਰ 'ਚ ਦੋ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਸਿੱਖਿਆ ਅਤੇ ਖ਼ੇਡਾਂ ਦੇ ਖੇਤਰ 'ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਗੁਰਪਿੰਦਰ ਸਿੰਘ ਵਾਸੀ ਮੱਲਕੇ ਨੇ 493/500 (98.60 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ 'ਚੋਂ ਪਹਿਲਾ ਤੇ ਪੰਜਾਬ ਭਰ 'ਚ 8ਵਾਂ ਰੈਂਕ, ਰਾਜਵੀਰ ਕੌਰ ਸਪੁੱਤਰੀ ਜਸਵੀਰ ਸਿੰਘ ਵਾਸੀ ਕੋਟ ਸੁਖੀਆ ਨੇ 488/500 (97.60 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ 13ਵਾਂ ਰੈਂਕ ਹਾਸਿਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ਫ਼ਰੀਦਕੋਟ ਜ਼ਿਲ੍ਹੇ ਦੇ ਨਾਲ ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਵਿਚ ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸੰਸਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ 7 ਹੋਣਹਾਰ ਵਿਦਿਆਰਥੀਆਂ ਸੁਪਨਪ੍ਰੀਤ ਸਿੰਘ ਵਾਸੀ ਧੂੜਕੋਟ ਨੇ 96 ਪ੍ਰਤੀਸ਼ਤ, ਲਵਪ੍ਰੀਤ ਪਲਤਾ ਸਪੁੱਤਰ ਕੁਲਦੀਪ ਕੁਮਾਰ ਵਾਸੀ ਵੱਡਾ ਘਰ ਨੇ 96 ਪ੍ਰਤੀਸ਼ਤ, ਕੁਲਜੀਤ ਸਿੰਘ ਸਪੁੱਤਰ ਗੁਰਚਰਨ ਸਿੰਘ ਵਾਸੀ ਧੂੜਕੋਟ ਨੇ 95.8 ਪ੍ਰਤੀਸ਼ਤ, ਜੈਸਮੀਨ ਕੌਰ ਸਪੁੱਤਰੀ ਬਲਜਿੰਦਰ ਸਿੰਘ ਵਾਸੀ ਸਮਾਲਸਰ ਨੇ 95.8 ਪ੍ਰਤੀਸ਼ਤ, ਗੁਰਅਸੀਸ ਕੌਰ ਸਪੁੱਤਰੀ ਕੁਲਜੀਤ ਸਿੰਘ ਵਾਸੀ ਕੋਟਕਪੂਰਾ ਨੇ 95.8 ਪ੍ਰਤੀਸ਼ਤ, ਹਸ਼ਮੀਤ ਸਿੰਘ ਸਪੁੱਤਰ ਅਮਰੀਕ ਸਿੰਘ ਵਾਸੀ ਕੋਟਕਪੂਰਾ ਨੇ 95.6 ਪ੍ਰਤੀਸ਼ਤ ਅਤੇ ਨਵਜੋਤ ਕੌਰ ਸਪੁੱਤਰੀ ਜਸਦੀਪ ਸਿੰਘ ਵਾਸੀ ਮੱਲਕੇ ਨੇ 95.6 ਪ੍ਰਤੀਸ਼ਤ ਨੇ ਅੰਕ ਹਾਸਿਲ ਕਰਕੇ ਸਕੂਲ ਮੈਰਿਟ ਵਿਚ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ 9 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 23 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 53 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ ਤੇ ਬਾਕੀ ਰਹਿੰਦੇ 20 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸੰਸਥਾ ਦੇ ਹੋਣਹਾਰ 13 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਪੰਜਾਬੀ, ਅੰਗਰੇਜ਼ੀ, ਫ਼ਿਜ਼ਿਕਸ, ਕਮਿਸਟਰੀ, ਹਿਸਾਬ ਅਤੇ ਡਰਾਇੰਗ 'ਚੋਂ 100 ਪ੍ਰਤੀਸ਼ਤ ਅੰਕ ਹਾਸਲ ਕੀਤੇ | ਪਿ੍ੰਸੀਪਲ ਰੇਣੂਕਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਅੰਜਨਾ ਕੌਸ਼ਲ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ, ਜ਼ਿਲ੍ਹਾ ਖੇਤਰੀ ਬੁੱਕ ਡਿੱਪੂ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਤੇ ਪਿ੍ੰ: ਐਚ ਐਸ ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪਿ੍ੰਸੀਪਲ ਸਵਰਨਜੀਤ ਕੌਰ 'ਸਿੰਮੀ ਥਾਪਰ' ਨੂੰ ਸਮਰਪਿਤ ਕੀਤਾ | ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕ ਮੇਘਾ ਥਾਪਰ, ਪਿ੍ੰ. ਨਰਿੰਦਰ ਮੱਕੜ, ਕੈਂਪਸ ਕੋਆਰਡੀਨਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਜਸਪਾਲ ਸਿੰਘ, ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ਼ ਹਾਜ਼ਰ ਸਨ |
ਰਿਸ਼ੀ ਮਾਡਲ ਸਕੂਲ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਰਿਸ਼ੀ ਮਾਡਲ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਬੋਰਡ ਵਲੋਂ ਲਈ ਗਈ ਇਸ ਪ੍ਰੀਖਿਆ ਵਿਚ ਸਕੂਲ ਦੇ 43 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਜਸਮਨ ਸਿੰਘ ਬਰਾੜ ਪੁੱਤਰ ਸਰਬਦੀਪ ਸਿੰਘ ਬਰਾੜ ਨੇ 98.4 ਫ਼ੀਸਦੀ, ਖੁਸ਼ਵੀਰ ਕੌਰ ਪੁੱਤਰੀ ਸੁਰਜੀਤ ਸਿੰਘ ਨੇ 92.8 ਫ਼ੀਸਦੀ ਅਤੇ ਜਸਪ੍ਰੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 91.6 ਫ਼ੀਸਦੀ ਅੰਕ ਲੈ ਕੇ ਸਕੂਲ ਮੈਰਿਟ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਹਿਊਮੈਨਟੀਜ਼ ਗਰੁੱਪ 'ਚੋਂ ਬਲਇੰਦਰਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ 88.6 ਫ਼ੀਸਦੀ, ਹਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ 87 ਫ਼ੀਸਦੀ ਅਤੇ ਅਰਸ਼ਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 86 ਫ਼ੀਸਦੀ ਅੰਕ ਹਾਸਿਲ ਕਰਕੇ ਹਿਊਮੈਨਟੀਜ਼ ਵਿਭਾਗ ਵਿਚੋਂ ਅਤੇ ਮਹਿਕ ਪੁੱਤਰੀ ਰਫ਼ੀਕ ਖਾਨ ਨੇ 81 ਫ਼ੀਸਦੀ, ਨਵਨੀਤ ਕੌਰ ਪੁੱਤਰੀ ਸੁਖਵੰਤ ਸਿੰਘ ਨੇ 79.2 ਫ਼ੀਸਦੀ ਅਤੇ ਮਨਮੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 70.6 ਫ਼ੀਸਦੀ ਅੰਕ ਲੈ ਸਾਇੰਸ ਵਿਭਾਗ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਵਿਸ਼ਾਵਾਰ ਅੰਕਾਂ ਵਿਚੋਂ ਮਹਿਕ ਪੁੱਤਰੀ ਰਫ਼ੀਕ ਖਾਨ ਅਤੇ ਬਲਇੰਦਰਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਪੰਜਾਬੀ 'ਚੋਂ 100 ਫ਼ੀਸਦੀ ਅਤੇ ਜਸਮਨ ਸਿੰਘ ਬਰਾੜ ਪੁੱਤਰ ਸਰਬਦੀਪ ਸਿੰਘ ਬਰਾੜ ਨੇ ਅੰਗਰੇਜ਼ੀ ਅਤੇ ਅਕਾਊਾਟੈਂਸੀ ਵਿਚੋਂ 100 ਫ਼ੀਸਦੀ ਅੰਕ ਹਾਸਿਲ ਕੀਤੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ, ਡਾਇਰੈਕਟਰ ਵਿਜੇ ਕੁਮਾਰੀ ਭਾਰਦਾਵਜ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਤੇਜਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਦਾ ਸੈਸ਼ਨ 2025-26 ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਨਤੀਜੇ ਵਿਚ ਸਿਮਰਨਦੀਪ ਕੌਰ ਨੇ 96.8% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 95.2% ਅੰਕਾਂ ਨਾਲ ਦੂਜਾ, ਸੁਖਮਨ ਕੌਰ ਨੇ 92.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਰਾਜਵਿੰਦਰ ਸਿੰਘ ਨੇ 91.6%, ਸ਼ੁਭਨੀਤ ਕੌਰ 89%, ਖੁਸ਼ਮੀਤ ਕੌਰ ਨੇ 87% ਅਤੇ ਸਮਰਦੀਪ ਸਿੰਘ ਨੇ 86.6% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸਦੇ ਨਾਲ ਸਕੂਲ ਦੇ 50 ਤੋਂ ਵੱਧ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸੁਖਬੀਰ ਕੌਰ ਬਰਾੜ, ਚੇਅਰਮੈਨ ਸੁਖਵਿੰਦਰ ਸਿੰਘ ਧਾਲੀਵਾਲ, ਚੇਅਰਪਰਸਨ ਰਾਜਵੀਰ ਕੌਰ ਸੰਧੂ ਅਤੇ ਪਿ੍ੰਸੀਪਲ ਅਨੁਪਮਾ ਅਤੇ ਸਮੂਹ ਸਟਾਫ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕ ਕਮੇਟੀ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਦੀ ਸਰਾਹਨਾ ਕੀਤੀ | ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਹਮੇਸ਼ਾਂ ਦੀ ਤਰ੍ਹਾਂ ਸਿੱਖਿਆ ਅਤੇ ਅਨੁਸ਼ਾਸਨ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ |
ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਦੇ ਵਿਦਿਆਰਥੀ ਅੱਵਲ
ਅਜੀਤ ਡੈਸਕ
14-05-2026