ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੀ. ਬੀ. ਐਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣਵਾਲਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਕੰਵਰਕੀਰਤਨ ਸਿੰਘ (ਕਾਮਰਸ) ਨੇ 96.2% ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ | ਗੁਰਲੀਨ ਕੌਰ ਧਾਲੀਵਾਲ (ਆਰਟਸ) ਨੇ 95%, ਮਨੀਕੇਤ ਕੌਰ ਬਰਾੜ (ਆਰਟਸ) ਅਤੇ ਜਸਲੀਨ ਕੌਰ (ਆਰਟਸ) ਨੇ 94.6%, ਜਸ਼ਨਪ੍ਰੀਤ ਸਿੰਘ (ਆਰਟਸ) ਨੇ 94.4% ਅਤੇ ਹਰਲੀਨ ਕੌਰ (ਮੈਡੀਕਲ) ਨੇ 94.2% ਅੰਕ ਪ੍ਰਾਪਤ ਕੀਤੇ ਹਨ | ਡਾ. ਐਸ.ਐਸ. ਬਰਾੜ (ਪਿ੍ੰਸੀਪਲ/ਡਾਇਰੈਕਟਰ) ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਸਿੱਟਾ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਚ ਬਿਨਾਂ ਕਿਸੇ ਟਿਊਸ਼ਨ ਜਾਂ ਵਾਧੂ ਕੋਚਿੰਗ ਤੋਂ ਵਿਦਿਆਰਥੀਆਂ ਨੇ ਇਹ ਉੱਚ ਪ੍ਰਾਪਤੀਆਂ ਹਾਸਿਲ ਕਰਕੇ ਸਾਬਤ ਕੀਤਾ ਹੈ ਕਿ ਸਹੀ ਦਿਸ਼ਾ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ |