10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਸ਼ਵ ਨਰਸਿੰਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 14-05-2026
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫ਼ਰੀਦਕੋਟ ਦੇ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਸਿੰਘ ਗੋਂਦਾਰਾ ਦੀ ਅਗਵਾਈ ਹੇਠ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵਿਸ਼ਵ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਅਵਤਾਰਜੀਤ ਸਿੰਘ ਨੇ ਕਿਹਾ ਕਿ ਸਟਾਫ਼ ਨਰਸਾਂ ਮਰੀਜ਼ਾਂ ਦੀ ਸੰਭਾਲ ਅਤੇ ਇਲਾਜ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ | ਨਰਸਿੰਗ ਸੇਵਾ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉਚਾ ਰੂਪ ਹੈ | ਇਸ ਦੌਰਾਨ ਹਸਪਤਾਲ ਦੇ ਕਈ ਮਹੱਤਵਪੂਰਨ ਮਸਲਿਆਂ ਬਾਰੇ ਵੀ ਚਰਚਾ ਵੀ ਕੀਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਵਲੋਂ ਸਮੂਹ ਨਰਸਿੰਗ ਸਟਾਫ਼ ਨੂੰ ਵਿਸ਼ਵ ਨਰਸ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਨਰਸਿੰਗ ਸਿਸਟਰ ਸਤਵੰਤ ਕੌਰ, ਸੁਖਦੇਵ ਸਿੰਘ ਜੂਨੀਅਰ ਸਹਾਇਕ, ਰਮਨਦੀਪ ਕੌਰ, ਹਰਪ੍ਰੀਤ ਕੌਰ, ਕਿਰਨਬਾਲਾ, ਗਿਆਨ ਕੌਰ, ਨਤਾਸ਼ਾ, ਰਾਜਵਿੰਦਰ ਕੌਰ, ਜਸਪ੍ਰੀਤ, ਕਮਲ, ਫੈਸਲਿਟੀ ਮੈਨੇਜਰ ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਅੱਠਵੇਂ ਦਿਨ ਵੀ ਹੜਤਾਲ ਜਾਰੀ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24