10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫ਼ਾਈ ਕਾਮਿਆਂ ਵਲੋਂ ਅੱਠਵੇਂ ਦਿਨ ਵੀ ਹੜਤਾਲ ਜਾਰੀ

Ad Position 21
No active advertisement
ਫ਼ਰੀਦਕੋਟ ਵਿਖੇ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਦੇ ਹੋਏ | ਅਜੀਤ ਤਸਵੀਰ <br/> 14-05-2026
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਕੀਤੀ ਗਈ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ | ਹੜਤਾਲੀ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਸਫਾਈ ਸੇਵਕ ਯੂਨੀਅਨ ਦੇ ਆਗੂਆਂ ਕੁਲਦੀਪ ਸ਼ਰਮਾ, ਅਸ਼ੋਕ ਸਾਰਵਾਨ, ਰਮੇਸ਼ ਕੈਚੰਡ, ਕੁਲਵੰਤ ਸੈਣੀ, ਗੋਪਾਲ ਥਾਪਰ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ 2023 ਤੋਂ ਪਹਿਲਾਂ ਦੇ ਪੰਜਾਬ ਦੇ ਸਿਵਲ ਸਰਵਿਸ ਰੂਲ ਦੇ ਮੁਤਾਬਿਕ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਮਿ੍ਤਕ ਸਫ਼ਾਈ ਸੇਵਕ ਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ | ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਸਪਸ਼ਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਨਾਂ ਸਫ਼ਾਈ ਕਾਮਿਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਹ ਆਗੂ ਇਸ ਹੜਤਾਲ ਦਾ ਹਿੱਸਾ ਨਹੀਂ ਅਤੇ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੇ ਅੰਦੋਲਨ ਨੂੰ ਗੁਮਰਾਹ ਕਰਨ ਲਈ ਅਤੇ ਪਾੜ ਪਾਉਣ ਲਈ ਇਸ ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ | ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਾ ਅੰਦੋਲਨ ਮੰਗਾਂ ਦੀ ਪੂਰਤੀ ਲਈ ਨਿਰਵਿਘਨ ਜਾਰੀ ਰਹੇਗਾ | ਆਗੂਆਂ ਕਿਹਾ ਕਿ ਅੱਜ 20 ਜ਼ਿਲਿ੍ਹਆਂ ਦੇ 50 ਤੋਂ ਉਪਰ ਥਾਵਾਂ 'ਤੇ ਰੋਸ ਮੁਜ਼ਾਹਰੇ ਕੀਤੇ ਗਏ ਕਈ ਥਾਵਾਂ 'ਤੇ ਕੱਲ੍ਹ ਨੂੰ ਮੁਜ਼ਾਹਰੇ ਹੋਣਗੇ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਅੰਦੋਲਨ ਨੂੰ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵਲੋਂ ਲਗਾਤਾਰ ਸਮਰਥਨ ਮਿਲ ਰਿਹਾ ਤੇ ਅੰਦੋਲਨ ਆਉਣ ਵਾਲੇ ਦਿਨਾਂ 'ਚ ਹੋਰ ਤਿੱਖਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ-2026ਚੋਣਾਂ ਦੌਰਾਨ ਅਸਲ੍ਹਾ/ਹਥਿਆਰ ਚੁੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ -ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਸ਼ਵ ਨਰਸਿੰਗ ਦਿਵਸ ਮਨਾਇਆ
Ad Position 24