ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਆਏ ਹੋਏ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ, ਆਮ ਲੋਕਾਂ ਨੂੰ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਆਯੂਸ਼ਮਾਨ ਭਾਰਤ-ਹੈਲਥ ਅਕਾਊਾਟ ਆਭਾ ਆਈ.ਡੀ ਬਣਾ ਕੇ ਸਿਹਤ ਰਿਕਾਰਡ ਨੂੰ ਡਿਜ਼ੀਟਲ ਕਰਨ ਅਤੇ ਇਸ ਪਹਿਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਆਭਾ ਐਪ ਰਾਹੀਂ ਇਕ ਮਿੰਟ ਵਿਚ ਆਯੂਸ਼ਮਾਨ ਭਾਰਤ-ਹੈਲਥ ਅਕਾਊਾਟ-ਆਭਾ ਕਾਰਡ ਬਣਾਇਆ ਜਾ ਸਕਦਾ ਹੈ | ਇਹ ਹੈਲਥ ਅਕਾਊਾਟ ਬਣਾ ਕੇ ਸਿਹਤ ਰਿਕਾਰਡ ਨੂੰ ਸੰਭਾਲ ਕੇ ਰੱਖਣ ਦਾ ਝੰਜਟ ਖ਼ਤਮ ਹੋ ਜਾਵੇਗਾ | ਸਿਹਤ ਰਿਕਾਰਡ ਦਸਤਾਵੇਜਾਂ ਨੂੰ ਕਿਤੇ ਵੀ ਲੱਭਣ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਨਰਸਿੰਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਆਮ ਲੋਕਾਂ ਦੇ ਆਭਾ ਨੰਬਰ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿਹਤ ਰਿਕਾਰਡ ਨੂੰ ਡਿਜ਼ੀਟਲ ਕਰਨ ਦੇ ਬਹੁਤ ਫਾਇਦੇ ਹਨ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੀ ਓ.ਪੀ.ਡੀ ਬਲਾਕ ਵਿਚ ਆਭਾ-ਆਯੂਸ਼ਮਾਨ ਭਾਰਤ ਹੈਲਥ ਅਕਾਊਾ ਸਬੰਧੀ ਸਕੈਨਰ ਵੀ ਜਾਰੀ ਕੀਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਟੋਕਨ ਨੰਬਰ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਬਿਨਾਂ ਕਤਾਰ ਵਿਚ ਲੱਗੇ ਟੋਕਨ ਨੰਬਰ ਦੱਸ ਕੇ ਪਰਚੀ ਕਟਵਾਈ ਜਾ ਸਕਦੀ ਹੈ | ਜਿਸ ਨਾਲ ਸਮੇਂ ਦੀ ਬਹੁਤ ਬੱਚਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਆਪਣਾ ਆਭਾ ਨੰਬਰ ਖੁਦ ਬਣਾ ਸਕਦਾ ਹੈ ਜਾਂ ਫਿਰ ਸਿਹਤ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ |