10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਰਵਿੰਦਰ ਪਾਲ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 14-05-2026
ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਡੀ.ਐੱਮ. ਜਸਪਾਲ ਸਿੰਘ ਬਰਾੜ ਦਾ ਗਿੱਦੜਬਾਹਾ ਤੋਂ ਤਬਾਦਲਾ ਹੋਣ ਉਪਰੰਤ ਅਰਵਿੰਦਰ ਪਾਲ ਸਿੰਘ ਪੀ.ਸੀ.ਐੱਸ. ਵਲੋਂ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦਾ ਚਾਰਜ ਸੰਭਾਲਿਆ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੂੰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ | ਅਰਵਿੰਦਰ ਪਾਲ ਸਿੰਘ ਪੀ.ਸੀ.ਐੱਸ. ਦਾ ਤਬਾਦਲਾ ਗੁਰਦਾਸਪੁਰ ਤੋਂ ਗਿੱਦੜਬਾਹਾ ਵਿਖੇ ਹੋਇਆ ਹੈ | ਬਤੌਰ ਐੱਸ.ਡੀ.ਐੱਮ. ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਵਿਚ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਤਹਿਸੀਲਦਾਰ ਗਿੱਦੜਬਾਹਾ ਜਤਿੰਦਰਪਾਲ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਜਸਕਰਨ ਸਿੰਘ, ਸੁਪਰਡੈਂਟ ਭੁਪਿੰਦਰ ਸਿੰਘ ਤੋਂ ਇਲਾਵਾ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਮਾਲਵਾ ਸਕੂਲ ਮੱਲਣ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਆਭਾ-ਆਈ.ਡੀ. ਬਣਾਉਣ ਸੰਬੰਧੀ ਜਾਗਰੂਕਤਾ ਕੈਂਪ
Ad Position 24