10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਿਊ ਮਾਲਵਾ ਸਕੂਲ ਮੱਲਣ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਦੋਦਾ, 13 ਮਈ (ਰਵੀਪਾਲ)-ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਵਿਦਿਆਰਥਣ ਭਾਵਨਾ ਸ਼ਰਮਾ ਨੇ 650 'ਚੋਂ 608 ਅੰਕ ਪ੍ਰਾਪਤ ਕਰਕੇ ਪਹਿਲਾ, ਨਵਦੀਪ ਕੌਰ ਨੇ 591 ਅੰਕਾਂ ਨਾਲ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 567 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਰਵੀਨਾ ਦੇਵੀ (ਚੌਥਾ), ਗੁਰਪਿੰਦਰ ਸਿੰਘ (ਪੰਜਵਾਂ), ਏਕਨੂਰ ਕੌਰ ਬਰਾੜ (ਛੇਵਾਂ), ਅਮਰਿੰਦਰ ਸਿੰਘ (ਸੱਤਵਾਂ), ਅਵਨੀਤ ਕੌਰ (ਅੱਠਵਾਂ), ਖੁਸ਼ਦੀਪ ਸਿੰਘ (ਨੌਵਾਂ) ਅਤੇ ਸੁਪ੍ਰੀਤ ਕੌਰ ਨੇ (ਦਸਵਾਂ) ਸਥਾਨ ਹਾਸਿਲ ਕੀਤਾ | ਸਕੂਲ ਮੈਨੇਜਮੈਂਟ ਦੀ ਚੇਅਰਪਰਸਨ ਸਵਰਨਜੀਤ ਕੌਰ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਬਰਾੜ ਨੇ ਸਾਰੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਬੱਚਿਆਂ ਨੂੰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਸੰਸਥਾ ਵਲੋਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਗਿਆ | ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਤੂੜੀ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਅਰਵਿੰਦਰ ਪਾਲ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦਾ ਅਹੁਦਾ ਸੰਭਾਲਿਆ
Ad Position 24