10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ ਸਥਾਨਕ ਜੈਤੋ ਰੋਡ 'ਤੇ ਸਥਿਤ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਜਸਨਪ੍ਰੀਤ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਮੰਨਾ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਯਸ਼ਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ, ਜਸਕੀਰਤ ਸਿੰਘ ਨੇ 89.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਅਤੇ ਸਹਿਜਦੀਪ ਕੌਰ ਨੇ 89.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਿਲ ਕੀਤਾ | ਖੁਸ਼ੀ ਦੀ ਗੱਲ ਇਹ ਹੈ ਕਿ ਬਾਕੀ ਸਾਰੇ ਵਿਦਿਆਰਥੀ ਵੀ 70 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਨੇ ਬੱਚਿਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜੇ ਲਈ ਵਧਾਈ ਅਤੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਚੇਅਰਮੈਨ ਵਿਜੇ ਸ਼ਰਮਾ ਅਤੇ ਡਾਇਰੈਕਟਰ ਵਿਜੇ ਭਾਰਦਵਾਜ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਫ਼ਿਨਲੈਂਡ ਟਰੇਨਿੰਗ ਪ੍ਰੋਗਰਾਮ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਚੋਣ ਅਗਲੀ ਖ਼ਬਰ ਤੂੜੀ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ <br/>
Ad Position 24