ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਸਾਲਾਨਾ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਭਾਣਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਮੁਖੀ ਅਨੀਤਾ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਕੁੱਲ 54 ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆ ਦਿੱਤੀ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਪਾਸ ਹੋ ਗਏ ਕੋਈ ਵੀ ਵਿਦਿਆਰਥੀ ਫ਼ੇਲ੍ਹ ਨਹੀਂ ਹੋਇਆ | ਸਰਕਾਰੀ ਹਾਈ ਸਕੂਲ ਭਾਣਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਖੁਸ਼ਪ੍ਰੀਤ ਕੌਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਅਤੇ ਗੁਰਤਾਜ ਪ੍ਰੀਤ ਸਿੰਘ ਨੇ 78 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਮੁਖੀ ਅਨੀਤਾ ਅਰੋੜਾ ਨੇ ਦਸਵੀਂ ਦੀ ਸਾਲਾਨਾ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਅਤੇ ਸਫ਼ਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾ ਦਿੱਤੀਆਂ | ਸਕੂਲ ਮੁਖੀ ਨੇ ਵਿਦਿਆਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੀ ਪੰਚਾਇਤ ਨੇ ਸਕੂਲ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਸਾਲਾਨਾ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀ ਅਨੀਤਾ ਅਰੋੜਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |