10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਨੇ ਡੀ.ਸੀ. ਰਾਹੁਲ ਚਾਬਾ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 14-05-2026
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਤਬਾਦਲਾ ਸੰਗਰੂਰ ਵਿਖੇ ਹੋ ਜਾਣ ਉਪਰੰਤ ਪੰਜਾਬ ਸਰਕਾਰ ਵਲੋਂ ਰਾਹੁਲ ਚਾਬਾ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਲਗਾ ਦਿੱਤਾ ਗਿਆ | ਫ਼ਰੀਡਮ ਫ਼ਾਈਟਰਜ਼ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਜਥੇਬੰਦੀ ਦੇ ਆਗੂਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਪਹੁੰਚਿਆ | ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਅਤੇ ਅਹੁਦੇਦਾਰਾਂ ਨੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦਾ ਸਵਾਗਤ ਕਰਨ ਲਈ ਪਹੁੰਚਿਆ | ਜਥੇਬੰਦੀ ਵਲੋ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਅਹੁਦੇਦਾਰਾਂ ਵਲੋਂ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਨੂੰ ਗੁਲਦਸਤਾ ਭੇਟ ਕੀਤਾ ਗਿਆ | ਸਮੂਹ ਅਹੁਦੇਦਾਰਾਂ ਨੇ ਰਾਹੁਲ ਚਾਬਾ ਨੂੰ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ 'ਤੇ ਜੀ ਆਇਆਂ ਕਿਹਾ ਅਤੇ ਮੂੰਹ ਮਿੱਠਾ ਵੀ ਕਰਵਾਇਆ ਗਿਆ | ਜਥੇਬੰਦੀ ਵਲੋਂ ਸੰਖੇਪ ਜਿਹੀ ਮੀਟਿੰਗ ਵੀ ਰਾਹੁਲ ਚਾਬਾ ਨਾਲ ਕੀਤੀ ਗਈ | ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਗਿੱਲ ਨੇ ਸਭਨਾ ਦੀ ਜਾਣ ਪਹਿਚਾਣ ਡਿਪਟੀ ਕਮਿਸ਼ਨਰ ਨਾਲ ਕਰਵਾਈ | ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਨੇ ਜ਼ਿਲ੍ਹਾ ਫ਼ਰੀਦਕੋਟ ਨਾਲ ਸੰਬੰਧਿਤ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਸਾਂਝੀਆਂ ਮੰਗਾਂ ਤੋਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਧਿਆਨ ਨਾਲ ਜਥੇਬੰਦੀ ਦੀਆਂ ਗੱਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸੂਬਾ ਪ੍ਰਧਾਨ ਸੁਰੇਸ਼ ਅਰੋੜਾ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਡਾ. ਚੰਦਰ ਸ਼ੇਖਰ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਨਰੇਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਛੀਨਾ, ਜ਼ਿਲ੍ਹਾ ਵਿੱਤ ਸਕੱਤਰ ਰੁਪਿੰਦਰ ਸਿੰਘ ਅਤੇ ਮਨਜੀਤ ਇੰਦਰ ਸਿੰਘ ਗਿੱਲ ਜੇਤੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਸਰਕਾਰ ਪੀੜਤ ਕਿਸਾਨਾਂ ਨੂੰ ਫ਼ਸਲੀ ਮੁਆਵਜ਼ਾ ਦੇਵੇ- ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਣਾ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Ad Position 24