01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਕਾਇਆ ਚਲਾਨ ਨਾ ਭਰਨ ਵਾਲੇ ਵਾਹਨਾਂ ਦੇ ਨੰਬਰ ਕੀਤੇ ਬਲੈਕ ਲਿਸਟ -ਆਰ.ਟੀ.ਓ.

Ad Position 21
No active advertisement
ਅਜੀਤ ਡੈਸਕ 15-05-2026
ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਚੱਲ ਰਹੇ ਕੇਸ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਵਲੋਂ ਜਾਰੀ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਫ਼ਸਰ ਫ਼ਰੀਦਕੋਟ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਰਿਜ਼ਨਲ ਟਰਾਂਸਪੋਰਟ ਅਫ਼ਸਰ ਫ਼ਰੀਦਕੋਟ ਰਜਿੰਦਰ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਾਹਨ ਮਾਲਕਾਂ ਵਲੋਂ ਅਜੇ ਤੱਕ ਟਰੈਫ਼ਿਕ ਚਲਾਨਾਂ ਦੀ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ, ਉਨ੍ਹਾਂ ਸਬੰਧਿਤ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਬਲੈਕ ਲਿਸਟ ਕਰ ਦਿੱਤੇ ਗਏ ਹਨ | ਇਸ ਸਬੰਧੀ ਦਫ਼ਤਰ ਸੀਨੀਅਰ ਕਪਤਾਨ ਪੁਲਿਸ ਫ਼ਰੀਦਕੋਟ ਅਤੇ ਸਮੂਹ ਆਰ.ਟੀ.ਓ. ਦਫ਼ਤਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਟਰੈਫ਼ਿਕ ਚੈਕਿੰਗ ਦੌਰਾਨ ਅਜਿਹੇ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਬਲੈਕ ਲਿਸਟ ਕੀਤੇ ਗਏ ਵਾਹਨ ਸੜਕਾਂ 'ਤੇ ਚੱਲਦੇ ਹੋਏ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਮੋਟਰ ਵਾਹਨ ਐਕਟ ਅਤੇ ਲਾਗੂ ਨਿਯਮਾਂ ਅਨੁਸਾਰ ਇੰਪਾਊਾਡ ਕੀਤਾ ਜਾਵੇਗਾ | ਇਸ ਲਈ ਸਬੰਧਿਤ ਵਾਹਨ ਮਾਲਕ ਆਪਣੀ ਬਕਾਇਆ ਚਲਾਨ ਰਕਮ ਤੁਰੰਤ ਆਨਲਾਈਨ ਜਾਂ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਫ਼ਸਰ ਫ਼ਰੀਦਕੋਟ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਭਵਿੱਖ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਆਰ.ਟੀ.ਏ ਰਜਿੰਦਰ ਸਿੰਘ ਨੇ ਦੱਸਿਆ ਕਿ ਚਲਾਨ ਰਕਮ ਜਮ੍ਹਾਂ ਨਾ ਹੋਣ ਦੀ ਸਥਿਤੀ ਵਿਚ ਵਾਹਨ ਮਾਲਕ ਆਪਣੇ ਵਾਹਨਾਂ ਸਬੰਧੀ ਕੋਈ ਵੀ ਸਰਕਾਰੀ ਸੇਵਾ ਜਿਵੇਂ ਮਾਲਕੀਅਤ ਟਰਾਂਸਫਰ, ਫਿਟਨੈੱਸ ਸਰਟੀਫਿਕੇਟ ਆਦਿ 'ਵਾਹਨ' ਪੋਰਟਲ ਰਾਹੀਂ ਪ੍ਰਾਪਤ ਨਹੀਂ ਕਰ ਸਕਣਗੇ |
Ad Position 22
No active advertisement
ਪਿਛਲੀ ਖ਼ਬਰ 2.50 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੀ ਅਮੀਸ਼ੀ ਨਾਨ ਮੈਡੀਕਲ ਗੁਰੱਪ 'ਚੋਂ 97.4% ਅੰਕ ਲੈ ਕੇ ਜ਼ਿਲ੍ਹੇ 'ਚ ਟਾਪਰ
Ad Position 24