30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਸੂਰਜ ਭਰਦਵਾਜ <br/>

Ad Position 21
No active advertisement
ਅਜੀਤ ਡੈਸਕ 15-05-2026
ਜੈਤੋ, 14 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਜੈਤੋ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਹਰ ਸਿਆਸੀ ਪਾਰਟੀ ਵਲੋਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਨੌਜਵਾਨ ਕਾਂਗਰਸੀ ਆਗੂ ਸੂਰਜ ਭਰਦਵਾਜ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੀ ਰਣਨੀਤੀ, ਵਾਰਡ ਪੱਧਰ ਦੀਆਂ ਤਿਆਰੀਆਂ, ਚੋਣ ਪ੍ਰਚਾਰ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸੂਰਜ ਭਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਪਿਛਲੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜੈਤੋ ਸ਼ਹਿਰ ਵਿਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਉਸ ਸਮੇਂ ਸ਼ਹਿਰ ਵਿਚ ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਹੋਏ ਸਨ, ਜਿਸ ਕਾਰਨ ਲੋਕਾਂ ਵਿਚ ਅੱਜ ਵੀ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਕਾਇਮ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿਚ ਲੋਕ ਬਦਲਾਅ ਚਾਹੁੰਦੇ ਹਨ ਅਤੇ ਸ਼ਹਿਰ ਵਾਸੀ ਇਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ ਹਰ ਵਾਰਡ ਵਿਚ ਪਾਰਟੀ ਦੇ ਉਮੀਦਵਾਰ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰਣਗੇ | ਸੂਰਜ ਭਾਰਦਵਾਜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਣ | ਮੀਟਿੰਗ ਦੌਰਾਨ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਪਣੇ ਵਿਚਾਰ ਵੀ ਰੱਖੇ ਅਤੇ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਚੋਣ ਪ੍ਰਚਾਰ ਵਿਚ ਹਿੱਸਾ ਲੈਣਗੇ | ਮੀਟਿੰਗ ਦੌਰਾਨ ਇੱਕਤਰ ਵਰਕਰਾਂ ਨੇ ਕਿਹਾ ਕਿ ਜੈਤੋ ਵਿਚ ਕਾਂਗਰਸ ਪਾਰਟੀ ਦਾ ਮਜ਼ਬੂਤ ਆਧਾਰ ਹੈ ਅਤੇ ਇਸ ਵਾਰ ਚੋਣਾਂ ਵਿਚ ਪਾਰਟੀ ਨੂੰ ਭਰਪੂਰ ਸਮਰਥਨ ਮਿਲੇਗਾ | ਉਨ੍ਹਾਂ ਕਿਹਾ ਕਿ ਚੋਣਾਂ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਟੀਮਾਂ ਦੀ ਜ਼ਿੰਮੇਵਾਰੀ ਵੀ ਤਹਿ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਲੋਕ ਸੰਪਰਕ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿਕੰਦਰ ਸਿੰਘ ਮੜਾਕ, ਸੰਜੀਵ ਕੁਮਾਰ (ਰਾਜਾ ਭਰਦਵਾਜ), ਰਾਜਦੀਪ ਸਿੰਘ ਔਲਖ ਰਾਮੇਆਣਾ, ਭੂਸ਼ਨ ਰੋਮਾਣਾ, ਟੋਨੀ ਡੋਡ, ਵਿਨੋਦ ਕੁਮਾਰ ਡੋਡ, ਮਦਨ ਲਾਲ ਬਾਂਸਲ, ਬੰਟੀ ਜਿੰਦਲ, ਹਰਦੇਵ ਸਿੰਘ, ਬਲਵਿੰਦਰ ਸਿੰਘ ਜੱਸੀ, ਪਵਨ ਕੁਮਾਰ, ਗਿਰਧਾਰੀ ਲਾਲ, ਮਦਨ ਲਾਲ ਪ੍ਰੇਮ ਕੁਮਾਰ, ਗੁਰਨੈਂਬ ਸਿੰਘ, ਪ੍ਰੇਮਪਾਲ ਸਿੰਘ ਗੁਰੂਸਰ, ਸੰਦੀਪ ਰੋਮਾਣਾ, ਗੁਰਬਾਜ਼ ਸਿੰਘ ਬਰਾੜ ਕਰੀਰਵਾਲੀ, ਬਹਾਦਰ ਸਿੰਘ ਚੈਨਾ, ਕਿ੍ਸ਼ਨ ਕੁਮਾਰ, ਰਣਜੀਤ ਪੇਂਟਰ, ਪ੍ਰਵੀਨ ਕੁਮਾਰ ਮਾਂਡੀਆ, ਬਾਬੂ ਲਾਲ ਮਾਂਡੀਆਂ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੇ ਉਮੀਦਵਾਰ ਗਗਨਦੀਪ ਸਿੰਘ ਵਲੋਂ ਵਾਰਡ ਨੰਬਰ 6 ਤੋਂ ਨਾਮਜ਼ਦਗੀ ਪੱਤਰ ਦਾਖ਼ਲ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਫ਼ਰੀਦਕੋਟ 'ਚ ਉਮੀਦਵਾਰ ਐਲਾਨਣ 'ਚ ਬਾਜ਼ੀ ਮਾਰੀ
Ad Position 24