ਜੈਤੋ, 14 ਮਈ (ਗੁਰਮੀਤਪਾਲ ਰੋੜੀਕਪੂਰਾ)ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜੈਤੋ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਾਰਡ ਨੰਬਰ : 6 ਤੋਂ ਉਮੀਦਵਾਰ ਗਗਨਦੀਪ ਸਿੰਘ ਸਪੁੱਤਰ ਜਸਪਾਲ ਸਿੰਘ 'ਕਾਂਟਾ' ਸਾਬਕਾ ਐਮ.ਸੀ. ਵਲੋਂ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਦੀ ਅਗਵਾਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਨਾਮਜ਼ਦਗੀ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਅਕਾਲੀ ਵਰਕਰ, ਸਮਰਥਕ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਗਨਦੀਪ ਸਿੰਘ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ | ਉਨ੍ਹਾਂ ਭਰੋਸਾ ਜਤਾਇਆ ਕਿ ਵਾਰਡ ਨੰਬਰ 6 ਦੇ ਵੋਟਰ ਇਸ ਵਾਰ ਅਕਾਲੀ ਦਲ ਦੇ ਹੱਕ ਵਿਚ ਫੈਸਲਾ ਦੇਣਗੇ | ਇਸ ਮੌਕੇ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ (ਬ) ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਵੱਡੀ ਜਿੱਤ ਪ੍ਰਪਾਤ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰੇਗੀ | ਇਸ ਮੌਕੇ ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਬਲਵੰਤ ਸਿੰਘ ਕਰੀਰਵਾਲੀ, ਨਿਰਮਲ ਸਿੰਘ ਡੋਡ, ਜਸਪਾਲ ਸਿੰਘ ਕਾਂਟਾ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ |