30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਤਾਜ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਸਾਦਿਕ, 14 ਮਈ (ਆਰ.ਐਸ.ਧੁੰਨਾ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਜਮਾਤ ਦੇ ਸਾਰੇ ਵਿਸ਼ਿਆਂ 'ਚ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਜਿਸ ਵਿਚ ਆਰਟਸ ਗਰੁੱਪ ਵਿਚੋਂ ਗੁਰਨੂਰ ਕੌਰ 94%, ਮੈਡੀਕਲ ਗਰੁੱਪ ਵਿਚ ਨਵਜੋਤ ਕੌਰ 93% ਅਤੇ ਕਾਮਰਸ ਗਰੁੱਪ ਵਿਚ ਸਤਵੀਰ ਸਿੰਘ ਨੇ 93% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰੀਆਂ ਹਨ | ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਸੰਧੂ, ਸ਼ਮਨਦੀਪ ਕੌਰ ਸੰਧੂ, ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸਕੂਲ ਭਾਣਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24