30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਮਾਡਰਨ ਸਕੂਲ ਭਾਣਾ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਵਿਚ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਤਹਿਤ ਜਸਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ 93.84% ਅੰਕ ਲੈ ਕੇ ਪਹਿਲਾ, ਪਰਮਵੀਰ ਸਿੰਘ ਪੁੱਤਰ ਹਰਮੇਸ਼ ਸਿੰਘ ਨੇ 90.30% ਅੰਕ ਲੈ ਕੇ ਦੂਜਾ ਅਤੇ ਹਰਸਿਮਰਤ ਕੌਰ ਪੁੱਤਰੀ ਮਨਪ੍ਰੀਤ ਸਿੰਘ ਨੇ 90.15% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਆਸ਼ੀਰਵਾਦ ਦਿੱਤਾ | ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਵੀ ਇਸ ਮੌਕੇ ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਪਿ੍ੰਸੀਪਲ ਡਾ. ਵੀਰਪਾਲ ਕੌਰ, ਵਾਈਸ ਪਿ੍ੰ. ਕਰਮਜੀਤ ਕੌਰ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ, ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਸ਼ਾਨਦਾਰ <br/> ਅਗਲੀ ਖ਼ਬਰ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Ad Position 24