20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਿਸਾਨਾਂ 'ਤੇ ਦਰਜ ਕੀਤੇ ਪਰਚਿਆਂ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 16-05-2026
ਸਾਦਿਕ, 15 ਮਈ (ਆਰ.ਐਸ.ਧੁੰਨਾ)-ਨੇੜਲੇ ਪਿੰਡ ਸੈਦੇਕੇ ਵਿਖੇ ਖੇਤਾਂ 'ਚ ਅੱਗ ਲਾਉਣ ਕਰਕੇ ਕਿਸਾਨਾਂ 'ਤੇ ਹੋਏ ਪਰਚਿਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਖ਼ਾਲਸਾ ਅਤੇ ਹੋਰ ਆਗੂਆਂ ਨੇ ਸਬ ਤਹਿਸੀਲ ਸਾਦਿਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪਿੰਡ ਸੈਦੇਕੇ ਦੇ ਕਰੀਬ 16 ਕਿਸਾਨਾਂ 'ਤੇ ਖੇਤਾਂ 'ਚ ਅੱਗ ਲਾਉਣ ਦੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ, ਜਦਕਿ ਪੀੜ੍ਹਤ ਕਿਸਾਨਾਂ ਦੇ ਖੇਤਾਂ 'ਚ ਮੱਕੀ, ਗੋਭੀ, ਖੱਖੜੀਆਂ ਆਦਿ ਫ਼ਸਲਾਂ ਬੀਜੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰ ਨੇ ਖੇਤਾਂ 'ਚ ਇੰਨਕੁਆਰੀ ਕੀਤਿਆਂ ਬਗੈਰ ਹੀ ਲੋਕੇਸ਼ਨ ਦੇ ਆਧਾਰ 'ਤੇ ਗਰੀਬ ਕਿਸਾਨਾਂ 'ਤੇ ਨਾਜ਼ਾਇਜ ਕਾਰਵਾਈ ਕੀਤੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਇਸ ਘਟਨਾ ਸਬੰਧੀ ਆਗੂਆਂ ਵਲੋਂ ਸਾਦਿਕ ਦੇ ਨਾਇਬ ਤਹਿਸੀਲਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨਾਲ ਭੱਦੀ ਸ਼ਬਦਾਵਲੀ ਵਰਤੀ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ 'ਤੇ ਹੋਏ ਨਾਜਾਇਜ਼ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਵਲੋਂ ਸਬ ਤਹਿਸੀਲ ਸਾਦਿਕ ਵਿਖੇ ਪੱਕਾ ਧਰਨਾ ਲਾਇਆ ਜਾਵੇਗਾ | ਇਸ ਸਬੰਧੀ ਜਦੋਂ ਸਾਦਿਕ ਦੇ ਨਾਇਬ ਤਹਿਸੀਲਦਾਰ ਨਾਲ ਫ਼ੋਨ 'ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ | ਇਸ ਮੌਕੇ ਜਗਦੀਪ ਸਿੰਘ ਜਨੇਰੀਆਂ, ਦਲਜੀਤ ਸਿੰਘ ਮੁਮਾਰਾ, ਕੁਲਦੀਪ ਸਿੰਘ ਸਾਧੂਵਾਲਾ, ਨਿਰੰਜਨ ਸਿੰਘ ਸੈਦੇਕੇ, ਮੌੜ ਸਿੰਘ ਸੈਦੇਕੇ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਜਗਸੀਰ ਸਿੰਘ, ਰਣਜੀਤ ਸਿੰਘ, ਦਿਆਲ ਸਿੰਘ, ਗੁਰਦੇਵ ਸਿੰਘ, ਹਰਨਾਮ ਕੌਰ, ਸਤਪਾਲ ਸਿੰਘ, ਕਪੂਰ ਸਿੰਘ, ਨੰਦ ਕੌਰ, ਗੁਰਬਚਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ 'ਤੇ ਲੈਂਡ ਮਾਰਗੇਜ਼ ਬੈਂਕ ਦੇ ਭਿ੍ਸ਼ਟ ਅਧਿਕਾਰੀਆਂ ਨੂੰ ਬਚਾਉਣ ਦਾ ਦੋਸ਼-ਬੇ.ਕੇ.ਯੂ. ਸਿੱਧੂਪੁਰ ਅਗਲੀ ਖ਼ਬਰ 9 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ
Ad Position 24