19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲ ਮੌੜ ਦੇ ਵਿਦਿਆਰਥੀਆਂ ਨੇ 8ਵਾਂ ਤੇ 12ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 16-05-2026
ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ 'ਚ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਮੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲ੍ਹਾਂ ਮਾਰ ਕੇ ਆਪਣਾ, ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਦੋ ਵਿਦਿਆਰਥੀਆਂ ਸਦਕਾ ਸੰਦੀਪ ਪੁੱਤਰ ਸੁਖਰਾਜ ਅਤੇ ਸੰਜੀਵ ਪੁੱਤਰ ਸੁਖਵਿੰਦਰ ਕੁਮਾਰ ਨੇ ਸਾਲਾਨਾ ਪ੍ਰੀਖਿਆ ਵਿਚੋਂ ਚੰਗੇ ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ 8ਵਾਂ ਅਤੇ 12ਵਾਂ ਸਥਾਨ ਪ੍ਰਾਪਤ ਕੀਤਾ ਹੈ | ਸੰਦੀਪ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਵਿਚ ਇਨ੍ਹਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨ ਕਰਨ ਸਮੇਂ ਵਿਦਿਆਰਥੀਆਂ ਦੇ ਮਾਪੇ, ਸਮੂਹ ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸ਼ਾਮਿਲ ਸਨ | ਮਾਸਟਰ ਕੁਲਦੀਪ ਸਿੰਘ ਸਰਪੰਚ, ਐਸ.ਐਮ. ਸੀ.ਚੇਅਰਮੈਨ ਸਰਬਜੀਤ ਕੌਰ, ਸਮਾਜ ਸੇਵੀ ਗੁਰਪ੍ਰੀਤ ਸਿੰਘ ਮਾਨ ਮੌੜ ਸਮੇਤ ਨਗਰ ਦੇ ਪੰਚ, ਪਤਵੰਤੇ, ਅਧਿਆਪਕ ਅਤੇ ਵਿਦਿਆਰਥੀ ਇਸ ਮੌਕੇ ਹਾਜ਼ਰ ਸਨ | ਅਖ਼ੀਰ 'ਚ ਸਕੂਲ ਮੁਖੀ ਤਰਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ: ) ਵਲੋਂ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਨੂੰ ਕੇਂਦਰੀ ਸਕੂਲਾਂ 'ਚ ਸੰਨ੍ਹ ਲਾ... ਅਗਲੀ ਖ਼ਬਰ ਡੀ.ਸੀ.ਐਮ. ਸਕੂਲ 'ਚ ਸਿਵਲ ਡਿਫੈਂਸ ਵਲੰਟੀਅਰਾਂ ਵਲੋਂ ਤਿੰਨ ਦਿਨਾਂ ਸਕੂਲ ਸੇਫ਼ਟੀ ਮੌਖਿਕ ਅਤੇ ਪ੍ਰੋਰਿਕ ਕੈਂਪ
Ad Position 24