19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਝੋਟੀਵਾਲਾ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-05-2026
ਸਾਦਿਕ, 15 ਮਈ (ਆਰ.ਐਸ.ਧੁੰਨਾ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100% ਰਿਹਾ | ਸਕੂਲ ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਲਈ 40 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਆਰਟਸ ਗਰੁੱਪ 'ਚ ਹਰਪ੍ਰੀਤ ਕੌਰ ਘੁਗਿਆਣਾ ਨੇ 94% ਅੰਕਾਂ ਨਾਲ ਪਹਿਲਾ, ਹਰਪ੍ਰੀਤ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸਵਿੰਦਰ ਸਿੰਘ ਡੱਲੇਵਾਲਾ ਨੇ 84% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਾਮਰਸ ਗਰੁੱਪ ਵਿਚ ਗੁਰਕੰਵਲ ਸਿੰਘ ਢਿੱਲਵਾਂ ਖੁਰਦ ਨੇ 89% ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਮੀਤ ਸਿੰਘ ਝੋਟੀਵਾਲਾ ਨੇ 87% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਭ ਕਰਮਨਜੀਤ ਸਿੰਘ ਸ਼ਿਮਰੇਵਾਲਾ ਅਤੇ ਰਜਤ ਕੁਮਾਰ ਅਰਾਈਆਂ ਵਾਲਾ ਨੇ 85% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰਾਂ ਮੈਡੀਕਲ ਗਰੁੱਪ ਵਿਚੋਂ ਅਮਨਜੋਤ ਕੌਰ ਬੁਰਜ ਮਸਤਾ 84%, ਮਹਿਕਦੀਪ ਕੌਰ 79% ਅਤੇ ਜਸ਼ਨਦੀਪ ਕੌਰ ਝੋਟੀਵਾਲਾ 76 % ਅੰਕਾਂ ਨਾਲ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ | ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਚੇਅਰਮੈਨ ਪਰਗਟ ਸਿੰਘ ਬੁੱਟਰ ਨੇ ਬੱਚਿਆਂ ਦੇ ਚੰਗੇ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਮੂਹ ਸਕੂਲ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵੀਰ ਕੌਰ ਬੁੱਟਰ, ਸਰਬਜੀਤ ਕੌਰ ਬੁੱਟਰ, ਮਨਜੀਤ ਕੌਰ, ਗੁਰਮੀਤ ਕੌਰ, ਸੋਨੀਆ, ਵੀਰਪਾਲ ਕੌਰ, ਹਰਮੀਤ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਵਲੋਂ ਹੀਰੇ ਵੈੱਲਫੇਅਰ ਕਲੱਬ ਨੂੰ ਸਮਾਜ ਸੇਵੀ ਕੰਮਾਂ ਲਈ ਵਿੱਤੀ ਸਹਾਇਤਾ ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਦੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਟਰੇਨਿੰਗ ਕਿੱਟਾ...
Ad Position 24