ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਸ਼ਾਸਨ ਤੇ ਪੁਲਿਸ 'ਤੇ ਅੰਮਿ੍ਤਧਾਰੀ ਬੀਬੀ ਨਾਲ ਧੱਕੇਸ਼ਾਹੀ ਦੇ ਦੋਸ਼

Ad Position 21
No active advertisement
ਅਜੀਤ ਡੈਸਕ 17-05-2026
ਜੈਤੋ, 16 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਉਸ ਵੇਲੇ ਮਾਹੌਲ ਤਣਾਅ ਪੂਰਨ ਬਣ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਾਰਡ ਨੰਬਰ 1 ਤੋਂ ਚੋਣ ਮੈਦਾਨ ਵਿਚ ਉਤਾਰੀ ਗਈ ਉਮੀਦਵਾਰ ਮਨਜੀਤ ਕੌਰ ਪਤਨੀ ਲਖਵਿੰਦਰ ਸਿੰਘ (ਲੱਖਾ ਪ੍ਰਧਾਨ) ਸਾਬਕਾ ਕੌਂਸਲਰ ਨੇ ਪ੍ਰਸ਼ਾਸਨ ਅਤੇ ਪੁਲਿਸ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ | ਮਨਜੀਤ ਕੌਰ ਆਪਣੇ ਸਮਰਥਕਾਂ ਅਤੇ ਅਕਾਲੀ ਆਗੂਆਂ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਲਈ ਪਹੁੰਚੇ ਸਨ | ਮਨਜੀਤ ਕੌਰ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਗਿਆ ਅਤੇ ਨਾਮਜ਼ਦਗੀ ਕਾਗਜ਼ਾਂ ਸਮੇਤ ਬਾਹਰ ਕੱਢ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਇਸ ਮਾਮਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਵਿਰੋਧ ਕੀਤਾ ਗਿਆ ਤਾਂ ਬਾਅਦ ਵਿਚ ਉਨ੍ਹਾਂ ਨੂੰ ਦੁਬਾਰਾ ਅੰਦਰ ਬੁਲਾਇਆ ਗਿਆ | ਮਨਜੀਤ ਕੌਰ ਦੇ ਅਨੁਸਾਰ ਕੁਝ ਸਮੇਂ ਬਾਅਦ ਉਹ ਬਿਨਾਂ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਵਾਪਸ ਬਾਹਰ ਆਏ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਧੱਕੇ ਮਾਰਨ ਅਤੇ ਦੁਰਵਿਵਹਾਰ ਕਰਨ ਦੇ ਵੀ ਗੰਭੀਰ ਦੋਸ਼ ਲਗਾਏ | ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਲੱਖਾ ਅਤੇ ਜਸਵੰਤ ਸਿੰਘ ਰਾਮਗੜ੍ਹੀਆ ਸਮੇਤ ਹੋਰ ਅਕਾਲੀ ਆਗੂਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਰੁੱਧ ਰੋਸ ਪ੍ਰਗਟ ਕੀਤਾ | ਆਗੂਆਂ ਨੇ ਦੋਸ਼ ਲਗਾਇਆ ਕਿ ਸਿਆਸੀ ਦਬਾਅ ਹੇਠ ਅਕਾਲੀ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿਚ ਹਰ ਉਮੀਦਵਾਰ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਾ ਉਮੀਦਵਾਰ ਮਜ਼ਬੂਤ ਹੋਣ ਕਾਰਨ ਡਰ ਕਾਰਨ ਸੱਤਾਧਾਰੀ ਪਾਰਟੀ ਵਲੋਂ ਕਾਗਜ਼ ਭਰਨ ਨਹੀਂ ਦਿੱਤੇ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਦੂਜੇ ਪਾਸੇ ਪ੍ਰਸ਼ਾਸਨ ਵਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ | ਘਟਨਾ ਤੋਂ ਬਾਅਦ ਮੌਕੇ 'ਤੇ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣਿਆ ਰਿਹਾ, ਹਾਲਾਂਕਿ ਸਥਿਤੀ ਕਾਬੂ ਵਿਚ ਰਹੀ | ਇਸ ਮੌਕੇ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਲੱਖਾ, ਜਸਵੰਤ ਸਿੰਘ ਰਾਮਗੜ੍ਹੀਆ, ਬੀਬੀ ਪਰਮਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਬਲਵੰਤ ਸਿੰਘ ਕਰੀਰਵਾਲੀ, ਰਾਜਪਾਲ ਸਿੰਘ ਡੇਲਿਆਵਾਲੀ, ਨਿਰਮਲ ਸਿੰਘ ਵੜਿੰਗ, ਜਸਮੇਲ ਸਿੰਘ ਬਾਜਾਖਾਨਾ, ਜੱਗਾ ਸੰਧੂ ਚੈਨਾ, ਚਮਕੌਰ ਸਿੰਘ ਵਾਂਦਰ, ਕੁਲਬੀਰ ਸਿੰਘ ਬੁਰਜ ਹਰੀ ਕੇ, ਸ਼ਮਿੰਦਰ ਸਿੰਘ ਰੋਮਾਣਾ ਅਜੀਤ ਸਿੰਘ ਵਾਲਾ, ਵਰਿੰਦਰ ਸਿੰਘ ਖਾਲਸਾ, ਹਰਦੀਪ ਸਿੰਘ ਬੁਰਜ ਰਹੀਕੇ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮੀ ਸ਼ਾਹ ਮਾਰਗ ਨੰ. 54 'ਤੇ ਬਰਗਾੜੀ ਦੇ ਨਜ਼ਦੀਕ ਭਾਰਤ ਗੈਸ ਦਾ ਭਰਿਆ ਟੈਂਕਰ ਪਲਟਿਆ <br/> ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ - ਸੂਬਾ ਸਿੰਘ ਬਾਦਲ <br/>
Ad Position 24
No active advertisement