ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਮਿਊਾਸਪਲ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦਾ ਬਹੁਤ ਮੰਦਾ ਹਾਲ ਹੋ ਗਿਆ ਹੈ | ਬਾਜ਼ਾਰਾਂ, ਸੜਕਾਂ, ਗਲੀਆਂ ਆਦਿ ਵਿਚ ਵੱਡੇ ਵੱਡੇ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ ਅਤੇ ਇਹ ਕੂੜਾ ਹਵਾ ਨਾਲ ਨਾਲੇ ਅਤੇ ਨਾਲੀਆਂ ਵਿਚ ਜਾ ਕੇ ਜਮਾਂ ਹੋ ਰਿਹਾ ਹੈ | ਜਿਸ ਕਾਰਨ ਨਾਲੇ ਅਤੇ ਨਾਲੀਆਂ ਜਾਮ ਹੋ ਗਈਆਂ ਹਨ ਅਤੇ ਗੰਦਾ ਪਾਣੀ ਸੜਕਾਂ ਤੇ ਗਲੀਆਂ ਵਿਚ ਜਮਾਂ ਹੋ ਰਿਹਾ ਹੈ | ਲੋਕਾਂ 'ਚ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਵੱਧ ਗਿਆ ਹੈ ਅਤੇ ਲੋਕ ਡਰ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ | ਸਰਕਾਰ ਤੇ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨਾਲ ਅਜੇ ਤੱਕ ਕੋਈ ਵੀ ਸੰਪਰਕ ਨਹੀਂ ਕੀਤਾ ਗਿਆ ਤਾਂ ਕਿ ਮਸਲੇ ਦਾ ਕਿਸੇ ਪਾਸੇ ਨੂੰ ਹੱਲ ਨਿਕਲ ਸਕੇ | ਪੰਜਾਬ ਭਰ ਵਿਚ ਮਿਊਾਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਗਈ, ਜੋ ਕੇ ਲਗਾਤਾਰ ਗਿਆਰ੍ਹਵੇਂ ਦਿਨ ਵੀ ਜਾਰੀ ਹੈ | ਜਿਸਦੀ ਅਗਵਾਈ ਰਮੇਸ਼ ਕੁਮਾਰ ਨੀਨੂੰ ਖਜ਼ਾਨਚੀ ਵਲੋਂ ਕੀਤੀ ਗਈ | ਧਰਨਾਕਾਰੀਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੰਨ੍ਹ ਲਵੇਟ ਕੇ ਸੁੱਤਾ ਪਿਆ ਹੈ ਅਤੇ ਕਿਸੇ ਵੀ ਸੱਤਾਧਾਰੀ ਆਗੂ ਅਤੇ ਅਧਿਕਾਰੀ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ | ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੋਣ ਵਾਅਦੇ ਅਨੁਸਾਰ ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਦੋਸ਼ ਲਗਾਇਆ ਹੈ ਕਿ ਚਾਰ ਸਾਲ ਬੀਤ ਜਾਣ 'ਤੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ | ਸਫ਼ਾਈ ਸੇਵਕਾਂ ਦੇ ਧਰਨੇ ਨੂੰ ਹੋਰ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ | ਭਰਾਤਰੀ ਜਿਵੇਂ ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ, ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ, ਆਰ. ਐਮ. ਪੀ. ਆਈ. ਅਤੇ ਹੋਰ ਕਈ ਜਥੇਬੰਦੀਆਂ ਵਲੋਂ ਸਫਾਈ ਸੇਵਕ ਯੂਨੀਅਨ ਦਾ ਭਰਪੂਰ ਸਮਰਥਨ ਕੀਤਾ ਗਿਆ ਹੈ | ਧਰਨੇ ਨੂੰ ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ, ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ, ਖਜ਼ਾਨਚੀ, ਕੁਲਦੀਪ ਸ਼ਰਮਾ ਮੁੱਖ ਸਲਾਹਕਾਰ, ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫ਼ੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਨਿਸ਼ਾਨ ਸਿੰਘ, ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸੇਖਰ, ਰਾਜ ਕੁਮਾਰ ਟਾਕ, ਸਤਪਾਲ ਮਿੱਤਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁਲਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਡਾ. ਕੁਲਵਿੰਦਰ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ ਧਨੌਲਾ ਆਦਿ ਨੇ ਸੰਬੋਧਨ ਕੀਤਾ |