ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੈਸ਼ਨਲ ਹਾਈਵੇਅ 54, ਨੇੜੇ ਪਿੰਡ ਚੰਦਬਾਜਾ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ 'ਤੇ ਖੜੇ ਵੰਸ਼ ਸਿੰਘ ਪੁੱਤਰ ਚਮਕੌਰ ਸਿੰਘ, ਨਵਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਵਿਸ਼ਾਲ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 307 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਡੋਗਰ ਬਸਤੀ ਗਲੀ ਨੰਬਰ 22 ਮੌਜੂਦ ਸਨ ਤਾਂ ਉੱਥੇ ਖੜ੍ਹੇ ਬੁੱਧ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤੋਂ ਕੀਤੀ ਗਈ ਪੁੁੱਛਗਿੱਛ ਤੋਂ ਬਾਅਦ ਇਸ ਦੀ ਇਕ ਹੋਰ ਸਾਥਣ ਰਜਨੀ ਪਤਨੀ ਸੋਨਾ ਸਿੰਘ ਵਾਸੀ ਮਮਦੋਟ ਨੂੰ ਵੀ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਘਰ 'ਚੋਂ ਬਿਜਲੀ ਦੀਆਂ ਤਾਰਾਂ ਦੇ ਨਵੇਂ ਬੰਡਲ ਚੋਰੀ ਮਾਮਲੇ 'ਚ ਦੋ ਕਾਬੂ
Ad Position 24
No active advertisement