ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਰਾਜਪਾਲ ਦਾ ਪੁਤਲਾ ਫ਼ੂਕਿਆ <br/>

Ad Position 21
No active advertisement
ਅਜੀਤ ਡੈਸਕ 17-05-2026
ਸਾਦਿਕ, 16 ਮਈ (ਆਰ.ਐਸ.ਧੁੰਨਾ)-ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਵਿਰੋਧ ਅਤੇ ਪਾਣੀ ਦੀਆਂ ਹੋਰ ਮੰਗਾਂ ਨੂੰ ਲੈ ਕੇ ਬੀਤੇ ਦਿਨ ਰਾਜਪਾਲ ਭਵਨ ਵੱਲ ਕੂਚ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਅਤੇ ਬੀਬੀਆਂ ਸ਼ਾਮਿਲ ਸਨ ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਦੇ ਵਿਰੋਧ 'ਚ ਸਾਦਿਕ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਰਾਜਪਾਲ ਅਤੇ ਭਾਜਪਾ ਦਾ ਪੁਤਲਾ ਫ਼ੂਕਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਤੋਂ ਪੰਜਾਬ ਦਾ ਹੀ ਹੱਕ ਖਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਖੜਾ ਦੀ ਦੇਖ-ਰੇਖ ਕਰ ਰਹੇ ਕਰਮਚਾਰੀਆਂ ਨੂੰ ਤਨਖਾਹਾਂ ਵੀ ਪੰਜਾਬ ਦੇ ਖਜ਼ਾਨੇ 'ਚੋਂ ਦਿੱਤੀਆਂ ਜਾ ਰਹੀਆਂ ਹਨ ਪਰ ਭਾਖੜਾ ਦੀ ਦੇਖਭਾਲ ਸਹੀ ਨਾ ਹੋਣ ਕਰਕੇ ਭਾਖੜਾ ਦੇ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ ਅਤੇ ਜੇਕਰ ਭਾਖੜਾ ਨੂੰ ਕੋਈ ਨੁਕਸਾਨ ਪੁੱਜਦਾ ਹੈ ਤਾਂ ਇਸਦਾ ਖਮਿਆਜ਼ਾ ਵੀ ਪੰਜਾਬ ਦੇ ਲੋਕਾਂ ਨੂੰ ਹੀ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਅਤੇ ਜੁਝਾਰੂ ਲੋਕਾਂ ਉੱਤੇ ਪ੍ਰਸ਼ਾਸਨ ਵਲੋਂ ਕੀਤਾ ਗਿਆ ਲਾਠੀਚਾਰਜ ਅਤਿ ਨਿੰਦਨਯੋਗ ਹੈ ਜਿਸਦਾ ਪੂਰੇ ਦੇਸ਼ 'ਚ ਵਿਰੋਧ ਕੀਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਦੇਸ਼ ਨੂੰ ਬਰਬਾਦੀ ਦੇ ਰਾਹ ਤੇ ਲਿਆ ਖੜਾ ਕੀਤਾ ਹੈ ਜਿਸ ਨਾਲ ਜਨਜੀਵਨ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਇਆ ਪਿਆ ਹੈ | ਉਨ੍ਹਾਂ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕੀਤੀ ਜਾਵੇ ਅਤੇ ਪਾਣੀਆਂ ਦੀਆਂ ਦੂਜੀਆਂ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਗੁਰਮੀਤ ਸਿੰਘ ਸੰਗਰਾਹੂਰ, ਰਛਪਾਲ ਸਿੰਘ ਬਰਾੜ ਘੁੱਦੂਵਾਲਾ, ਬਖਤੌਰ ਸਿੰਘ ਢਿੱਲੋਂ, ਜਗਸੀਰ ਸਿੰਘ ਸਾਧੂਵਾਲਾ, ਬੂਟਾ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਕਿੰਗਰਾ, ਅਵਤਾਰ ਸਿੰਘ ਸਾਦਿਕ, ਸਤਵੀਰ ਸਿੰਘ ਚੰਨੀਆਂ, ਹਰਜਿੰਦਰ ਸਿੰਘ, ਮੱਖਣ ਸਿੰਘ ਕਿੰਗਰਾ, ਬਲਵਿੰਦਰ ਸਿੰਘ ਡੋਡ, ਜਗਦੀਪ ਸਿੰਘ ਜਨੇਰੀਆਂ, ਕੁਲਦੀਪ ਸਿੰਘ, ਅੰਗਰੇਜ਼ ਸਿੰਘ ਘੁੱਦੂਵਾਲਾ, ਗੁਰਮੀਤ ਸਿੰਘ ਕਿੰਗਰਾ, ਸੁਰਜੀਤ ਸਿੰਘ, ਸੋਨਾ ਸਿੰਘ ਕਾਉਣੀ, ਗੁਰਪ੍ਰੀਤ ਸਿੰਘ ਮੁਮਾਰਾ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਵਲੋਂ ਹਰਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ
Ad Position 24
No active advertisement