ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ 'ਚ ਟਾਪਰ ਵਿਦਿਆਰਥੀ ਨਕਦ ਇਨਾਮਾਂ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸੀ.ਬੀ.ਐਸ.ਈ. ਬੋਰਡ ਪ੍ਰੀਖਿਆ 2025-26 ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਮੈਰਿਟਧਾਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਫ਼ਰੀਦ ਆਡੀਟੋਰੀਅਮ 'ਚ ਪੂਰੇ ਜਾਹੋ-ਜਲਾਲ ਨਾਲ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਕੀਤੀ | ਜਦਕਿ ਕਮੇਟੀ ਮੈਂਬਰ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਕੁਲਜੀਤ ਸਿੰਘ ਮੋਂਗੀਆ, ਨਰਿੰਦਰਪਾਲ ਸਿੰਘ ਬਰਾੜ ਅਤੇ ਡਾ. ਪ੍ਰਭਤੇਸ਼ਵਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ 12ਵੀਂ ਦੇ 47 ਅਤੇ 10ਵੀਂ ਦੇ 86 ਵਿਦਿਆਰਥੀਆਂ ਸਮੇਤ ਕੁੱਲ 140 ਵਿਦਿਆਰਥੀਆਂ ਨੂੰ ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਸਨ, ਨੂੰ ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 31 ਹਜ਼ਾਰ, ਦੂਜਾ ਸਥਾਨ ਲੈਣ ਵਾਲਿਆਂ ਨੂੰ 21 ਹਜ਼ਾਰ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਨਕਦ ਇਨਾਮ ਦਿੱਤੇ ਗਏ | ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਵੀ 5100/- ਰੁਪਏ ਦੇ ਕੇ ਸਨਮਾਨਿਆ ਗਿਆ | ਕਾ. ਪਿ੍ੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਈਆਂ ਹਨ | ਕਾ. ਵਾਈਸ ਪਿ੍ੰਸੀਪਲ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਅਤੇ ਪ੍ਰਸੰਸਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ | ਸਮਾਗਮ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਅੰਤ ਵਿਚ ਸਕੂਲ ਪ੍ਰਬੰਧਨ ਨੇ ਸਾਰੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐਚ.ਆਈ.ਵੀ. /ਏਡਜ਼ ਜਾਗਰੂਕਤਾ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ
Ad Position 24
No active advertisement