ਬਰਗਾੜੀ, 16 ਮਈ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਕਲੀਨਿਕ ਬਰਗਾੜੀ ਵਿਖੇ ਕਿਸ਼ੋਰੀਆਂ ਦੇ ਸਰਵਾਈਕਲ ਕੈਂਸਰ ਦੀ ਰੋਕਥਾਮ ਸਬੰਧੀ ਟੀਕਾਕਰਨ ਕੈਂਪ ਲਗਾਇਆ ਗਿਆ | ਡਾ. ਨਵਪ੍ਰੀਤ ਗਰੇਵਾਲ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਨੂੰ ਹੋਣ ਵਾਲੇ ਭਿਆਨਕ ਰੋਗਾਂ 'ਚੋਂ ਇਕ ਹੈ | ਇਸ ਲਈ ਇਸ ਦੀ ਰੋਕਥਾਮ ਲਈ ਸਰਕਾਰ ਵਲੋਂ ਟੀਕੇ ਜੋ ਕਿ ਇਕ ਵੈਕਸੀਨ ਦਾ ਕੰਮ ਕਰੇਗਾ | ਇਹ ਟੀਕਾ 14 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਲੜਕੀਆਂ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਲਾਏ ਜਾ ਰਹੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਤੇ ਖਾਸਕਰ 14 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਲੜਕੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਇਹ ਟੀਕੇ ਜ਼ਰੂਰ ਲਗਵਾਉਣ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ | ਇਸ ਮੌਕੇ ਡਾ. ਅਮਰਪ੍ਰੀਤ ਸ਼ਰਮਾ, ਬੀ.ਈ.ਈ ਫ਼ਲੈਗ ਚਾਵਲਾ, ਸੁਰਿੰਦਰ ਕੌਰ, ਕੰਵਲਜੀਤ ਕੌਰ, ਰਣਜੀਤ ਕੌਰ, ਵੀਰਪਾਲ ਕੌਰ, ਦੀਪਕਾ, ਮੋਨਿਕਾ, ਅਮਰਜੀਤ ਕੌਰ, ਮਨਪ੍ਰੀਤ ਕੌਰ ਗਿੱਲ, ਨਿੰਦਰ ਕੌਰ, ਕਰਮਬੀਰ ਕੌਰ, ਸ਼ਿੰਦਰ ਕੌਰ, ਸਿਮਰਜੀਤ ਕੌਰ, ਨੀਤੂ ਬਾਲਾ, ਸ਼ਿੰਦਰਪਾਲ ਕੌਰ, ਪਰਮਜੀਤ ਕੌਰ, ਬੇਅੰਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਅਸ਼ੋਕ ਕੁਮਾਰ, ਅਨੀਸ਼ ਕੁਮਾਰ ਆਦਿ ਤੋਂ ਇਲਾਵਾ ਸਮੂਹ ਆਸ਼ਾ ਵਰਕਰ ਹਾਜ਼ਰ ਸਨ |