02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-05-2026
ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ 12ਵੀਂ ਜਮਾਤ ਦਾ ਐਲਾਨਿਆ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਇਹ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ | ਉਨ੍ਹਾਂ ਕਾਮਯਾਬ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਆਰਟਸ ਸਟਰੀਮ ਵਿਚ ਅਰਮਾਨਦੀਪ ਸਿੰਘ ਪੁੱਤਰ ਧਰਮਵੀਰ ਸਿੰਘ ਨੇ 88.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਨਮੋਲਦੀਪ ਸਿੰਘ ਪੁੱਤਰ ਬੇਅੰਤ ਸਿੰਘ ਨੇ 78.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ | ਕਾਮਰਸ ਸਟਰੀਮ ਵਿਚ ਜਸ਼ਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ 75.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਸਾਇੰਸ ਸਟਰੀਮ ਵਿਚ ਰਜਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਨੇ 71.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵਲੋਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮਲੋਟ ਵਾਰਡ ਨੰਬਰ 5 ਤੋਂ 'ਆਪ' ਵਲੋਂ ਸੰਤੋਸ਼ ਗਗਨੇਜਾ ਨੂੰ ਮਿਲੀ ਟਿਕਟ <br/> ਅਗਲੀ ਖ਼ਬਰ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਕਿਸ਼ੋਰੀਆਂ ਦੇ ਟੀਕਾਕਰਨ ਕੈਂਪ <br/>
Ad Position 24
No active advertisement