22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਲਵਾਈ ਦੀ ਦੁਕਾਨ ਤੋਂ ਨਕਦੀ ਚੋਰੀ, ਪੁਲਿਸ ਵਲੋਂ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 19-05-2026
ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ੁਭਮ ਸ਼ਰਮਾ ਪੁੱਤਰ ਨਰਿੰਦਰ ਕੁਮਾਰ ਵਾਸੀ ਪਿੰਡ ਮੱਲਣ ਨੇ ਦੱਸਿਆ ਕਿ ਉਹ ਪਿੰਡ ਮੱਲਣ ਦੇ ਗੂੜੀ ਵਾਲੇ ਅੱਡੇ 'ਤੇ ਸ਼ਰਮਾ ਸਵੀਟ ਹਾਊਸ ਦੇ ਨਾਮ 'ਤੇ ਹਲਵਾਈ ਦੀ ਦੁਕਾਨ ਕਰਦਾ ਹੈ | ਬੀਤੀ 17 ਮਈ ਨੂੰ ਹਰ ਰੋਜ਼ ਦੀ ਤਰ੍ਹਾਂ ਉਹ ਆਪਣੀ ਦੁਕਾਨ 'ਤੇ ਆਇਆ ਤਾਂ ਦੁਕਾਨ ਦਾ ਸਾਈਡ ਵਾਲਾ ਛੋਟਾ ਗੇਟ ਖੁੱਲ੍ਹਾ ਪਿਆ ਸੀ ਤਾਂ ਉਸ ਨੇ ਦੇਖਿਆ ਕਿ ਦੁਕਾਨ ਦੇ ਗੱਲੇ ਵਿਚ ਪਈ 6500 ਰੁਪਏ ਦੀ ਨਗਦੀ ਗੱਲੇ ਵਿਚੋਂ ਗ਼ਾਇਬ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ | ਉਸ ਨੇ ਆਪਣੇ ਤੌਰ 'ਤੇ ਉਕਤ ਚੋਰੀ ਬਾਰੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ 16-17 ਮਈ ਦੀ ਦਰਮਿਆਨੀ ਰਾਤ ਨੂੰ ਅਵਤਾਰ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਮੱਲਣ ਨੇ ਉਸ ਦੀ ਦੁਕਾਨ ਦਾ ਛੋਟਾ ਗੇਟ ਖੋਲ੍ਹ ਕੇ ਦੁਕਾਨ ਦੇ ਗੱਲੇ ਵਿਚੋਂ ਕਰੀਬ 6500 ਦੀ ਨਗਦੀ ਚੋਰੀ ਕਰ ਲਈ ਹੈ | ਪੁਲਿਸ ਨੇ ਉਕਤ ਮਾਮਲੇ ਵਿਚ ਅਵਤਾਰ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਮੱਲਣ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੁਲਿਸ ਵਲੋਂ ਮਾਮਲਾ ਦਰਜ
Ad Position 24