22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚਰਸ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦ ਪਈ ਸ਼ੂਗਰ ਮਿੱਲ ਵਿਚੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਬੰਦ ਪਈ ਸ਼ੂਗਰ ਮਿੱਲ, ਫ਼ਰੀਦਕੋਟ ਮੌਜੂਦ ਸਨ ਤਾਂ ਉੱਥੇ ਹਰਗੋਬਿੰਦ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 97 ਗ੍ਰਾਮ ਚਰਸ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ 16 ਗਰਾਮ ਹੈਰੋਇਨ ਸਮੇਤ ਇਕ ਪੁਰਸ਼ ਅਤੇ ਇਸਤਰੀ ਪੁਲਿਸ ਵਲੋਂ ਗਿ੍ਫ਼ਤਾਰ
Ad Position 24